28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਫ਼ਿਰੋਜ਼ਪੁਰ ’ਚ ਦਿਨ-ਦਿਹਾੜੇ 20 ਸਾਲਾ ਨੌਜਵਾਨ ਦਾ ਕਤਲ

ਫ਼ਿਰੋਜ਼ਪੁਰ, 27 ਅਕਤੂਬਰ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਦਿਨ-ਦਿਹਾੜੇ 20 ਸਾਲਾ ਨੌਜਵਾਨ ਅਨਮੋਲ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਿੰਡ ਇੱਛੇਵਾਲਾ ਦਾ ਰਹਿਣ ਵਾਲਾ ਸੀ ਅਤੇ ਮਜ਼ਦੂਰੀ ਦਾ ਕੰਮ ਕਰਦਾ ਸੀ।

ਅਨਮੋਲ ਸਿੰਘ ਦੀ ਪੁਰਾਣੀ ਤਸਵੀਰ। 28-10-2026
ਫ਼ਿਰੋਜ਼ਪੁਰ, 27 ਅਕਤੂਬਰ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਦਿਨ-ਦਿਹਾੜੇ 20 ਸਾਲਾ ਨੌਜਵਾਨ ਅਨਮੋਲ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਿੰਡ ਇੱਛੇਵਾਲਾ ਦਾ ਰਹਿਣ ਵਾਲਾ ਸੀ ਅਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ, ਉਹ ਕੇ.ਵੀ.ਐੱਮ. ਕਾਲੋਨੀ ਵਿਚ ਕੰਮ ਕਰ ਰਿਹਾ ਸੀ, ਜਿੱਥੋਂ ਦੁਪਹਿਰ ਕਰੀਬ 12 ਵਜੇ ਦੋ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਗਏ। ਬਾਅਦ ਵਿਚ ਕਿਲੇ ਵਾਲਾ ਚੌਕ ਨੇੜੇ ਸੁੰਨਸਾਨ ਥਾਂ ’ਤੇ ਝਾੜੀਆਂ ਵਿਚ ਜ਼ਖ਼ਮੀ ਹਾਲਤ ਵਿਚ ਮਿਲਿਆ। ਜਦੋਂ ਜ਼ਖ਼ਮੀ ਅਨਮੋਲ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡੀ.ਐੱਸ.ਪੀ. ਦਿਹਾਤੀ ਕਰਨ ਸ਼ਰਮਾ ਅਨੁਸਾਰ, ਮੁੱਢਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਡੀ.ਐੱਸ.ਪੀ. ਨੇ ਦੱਸਿਆ ਕਿ ਮ੍ਰਿਤਕ ਦੀਆਂ ਭੈਣਾਂ ਜੋ ਕਿ ਸਰਕਾਰੀ ਸਕੂਲ ਵਿਚ ਪੜ੍ਹਦੀਆਂ ਸਨ ਉਕਤ ਨੌਜਵਾਨ ਜੋ ਕਿ ਮ੍ਰਿਤਕ ਅਨਮੋਲ ਦੀਆਂ ਭੈਣਾਂ ਨੂੰ ਤੰਗ ਪਰੇਸ਼ਾਨ ਕਰਦੇ ਸਨ। ਇਸ ਦੇ ਸਬੰਧ ਵਿਚ ਪਹਿਲਾਂ ਵੀ ਇਨ੍ਹਾਂ ਦਾ ਝਗੜਾ ਹੋਇਆ ਸੀ। ਜਿਸ ਨੇ ਅੱਜ ਖੂਨੀ ਰੂਪ ਧਾਰ ਲਿਆ। ਉਹਨਾਂ ਦੱਸਿਆ ਕਿ ਪੁਲਿਸ ਵਲੋਂ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਾਨਸਾ ’ਚ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਕਈ ਨੌਜਵਾਨ ਲਏ ਹਿਰਾਸਤ ’ਚ ਬ... ਅਗਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਸਥਿਤੀ ਜਿਉਂ ਦੀ ਤਿਉਂ, ਧਰਨਾ 15ਵੇਂ ਦਿਨ ਵੀ ਜਾਰੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।