30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਆਪਣੇ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਸਰਕਾਰ - ਅਸ਼ਵਨੀ ਸ਼ਰਮਾ

ਚੰਡੀਗੜ੍ਹ, 29 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਵਿਚੋਂ ਤਿੰਨ ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਆਪਣੇ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਹੁਣ ਆਪਣੀ ਕਾਰਗੁਜ਼ਾਰੀ ਦਾ ਜਵਾਬ ਦੇਣ ਦੀ ਬਜਾਏ ਦੂਜਿਆਂ ’ਤੇ ਦੋਸ਼ ਲਗਾਉਣੇ ਸਰਕਾਰ ਨੂੰ ਸ਼ੋਭਾ ਨਹੀਂ ਦਿੰਦੇ।

ਅਜੀਤ ਡੈਸਕ 30-10-2026
ਚੰਡੀਗੜ੍ਹ, 29 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਵਿਚੋਂ ਤਿੰਨ ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਆਪਣੇ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਹੁਣ ਆਪਣੀ ਕਾਰਗੁਜ਼ਾਰੀ ਦਾ ਜਵਾਬ ਦੇਣ ਦੀ ਬਜਾਏ ਦੂਜਿਆਂ ’ਤੇ ਦੋਸ਼ ਲਗਾਉਣੇ ਸਰਕਾਰ ਨੂੰ ਸ਼ੋਭਾ ਨਹੀਂ ਦਿੰਦੇ। ਇਹ ਗੱਲ ਪਠਾਨਕੋਟ ਤੋਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਹਿੰਦਿਆਂ ਸਵਾਲ ਉਠਾਇਆ ਕਿ ਨਸ਼ਿਆਂ ਬਾਰੇ 250 ਕਰੋੜ ਰੁਪਏ ਖ਼ਰਚ ਕੇ ਕਰਵਾਏ ਗਏ ਸਰਵੇਖਣ ਦੀ ਰਿਪੋਰਟ ਸਰਕਾਰ ਜਨਤਕ ਕਰਨ ਤੋਂ ਕਿਉਂ ਪਿੱਛੇ ਹਟ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਨਸ਼ਿਆਂ ਦੀ ਸਮੱਸਿਆ ਬਾਰੇ ਕਰਵਾਏ ਗਏ ਇਸ ਸਰਵੇਖਣ ’ਚ ਕਿਹੜੇ ਤੱਥ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਇਸ ਸਰਵੇਖਣ ’ਤੇ ਵੱਡੀ ਰਕਮ ਖ਼ਰਚ ਕੀਤੀ ਹੈ ਤਾਂ ਇਸ ਦੇ ਨਤੀਜੇ ਜਨਤਕ ਕਰਨ ’ਚ ਕੋਈ ਝਿਜਕ ਨਹੀਂ ਹੋਣੀ ਚਾਹੀਦੀ।
ਪਿਛਲੀ ਖ਼ਬਰ ਇਮਰਾਨ ਖ਼ਾਨ ਦੀ ਭੈਣ ਨੌਰੀਨ ਨਿਆਜ਼ੀ ਦੀ ਸਿਹਤ ਵਿਗੜੀ ਅਗਲੀ ਖ਼ਬਰ ਹਰਸਿਮਰਤ ਕੌਰ ਵਲੋਂ ਦਲਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।