30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਭਾਜਪਾ ਸਰਕਾਰ ਬਣਨ ’ ਤੇ ਮਿਲੇਗਾ ਕੇਂਦਰ ਦੇ ਬਰਾਬਰ ਮਹਿੰਗਾਈ ਭੱਤਾ - ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 29 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਬਰਾਬਰ ਮਹਿੰਗਾਈ ਭੱਤਾ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ 63 ਫ਼ੀਸਦੀ ਡੀ. ਏ.

ਅਜੀਤ ਡੈਸਕ 30-10-2026
ਚੰਡੀਗੜ੍ਹ, 29 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਬਰਾਬਰ ਮਹਿੰਗਾਈ ਭੱਤਾ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ 63 ਫ਼ੀਸਦੀ ਡੀ.ਏ. ਦਿੱਤਾ ਜਾਵੇਗਾ ਅਤੇ ਇਸ ਦਾ ਬਕਾਇਆ ਵੀ ਅਦਾ ਕੀਤਾ ਜਾਵੇਗਾ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 3 ਫ਼ੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਮੁਲਾਜ਼ਮਾਂ ਦੇ ਹੱਕਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ ਦੇ ਮਾਮਲੇ ਵਿਚ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ’ਚ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੀ ਦਰ ਅਜੇ ਵੀ 60 ਫ਼ੀਸਦੀ ਤੱਕ ਨਹੀਂ ਪਹੁੰਚੀ, ਜਦਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਵਧੇਰੇ ਡੀ.ਏ. ਦੇ ਰਹੀ ਹੈ।
ਪਿਛਲੀ ਖ਼ਬਰ ਪਾਕਿ ’ ਚ ਹਿੰਦੂਆਂ ’ ਤੇ ਹੋ ਰਹੇ ਅੱਤਿਆਚਾਰਾਂ ਦਾ ਪਰਦਾਫ਼ਾਸ਼ ਕਰਦੀ ਅਹਿਮ ਰਿਪੋਰਟ ਬ੍ਰਿਟਿਸ਼ ਸੰਸਦ ’ ਚ ਪੇਸ਼ ਅਗਲੀ ਖ਼ਬਰ ਸੰਪਰਦਾਇ ਕਾਰ ਸੇਵਾ ਭੂਰੀ ਵਾਲੇ ਸਿੱਖ ਜਗਤ ਦੀ ਮਹਾਨ ਸੰਸਥਾ - ਗਿਆਨੀ ਅਮਰਜੀਤ ਸਿੰਘ ਸੰਤ ਭੂਰੀ ਵਾਲਿਆਂ ਵਲੋਂ ਗੁਰੂ ਘਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।