31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਸਰਕਾਰ ਵਲੋਂ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਫੇਰਬਦਲ ਕਰਦਿਆਂ ਤਿੰਨ ਆਈ.

ਅਜੀਤ ਡੈਸਕ 31-10-2026
ਚੰਡੀਗੜ੍ਹ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਫੇਰਬਦਲ ਕਰਦਿਆਂ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ’ਚ ਵਾਧਾ ਕੀਤਾ ਗਿਆ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮਾਂ ਅਨੁਸਾਰ 1992 ਬੈਚ ਦੀ ਆਈ.ਏ.ਐਸ. ਅਧਿਕਾਰੀ ਰਾਜੀ ਪ੍ਰਮੋਦ ਸ਼੍ਰੀਵਾਸਤਵਾ ਨੂੰ ਵਿਸ਼ੇਸ਼ ਮੁੱਖ ਸਕੱਤਰ, ਸੁਤੰਤਰਤਾ ਸੰਗਰਾਮੀ ਅਤੇ ਵਾਧੂ ਚਾਰਜ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਤੇ ਰੁਜ਼ਗਾਰ ਉਤਪਤੀ, ਸਿਖਲਾਈ ਅਤੇ ਹੁਨਰ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸੇ ਤਰ੍ਹਾਂ 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੂੰ ਸਕੱਤਰ ਨਿਆਂ ਵਿਭਾਗ ਤੇ ਵਾਧੂ ਚਾਰਜ ਸਕੱਤਰ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਲਗਾਇਆ ਗਿਆ ਹੈ। ਜਦਕਿ 2014 ਬੈਚ ਦੀ ਆਈ.ਏ.ਐਸ. ਅਧਿਕਾਰੀ ਕਲਪਨਾ ਕੇ. ਨੂੰ ਵਧੀਕ ਸਕੱਤਰ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਵਿਸ਼ਵ ਬੈਂਕ ਪ੍ਰਾਜੈਕਟ ਦੀ ਪ੍ਰਾਜੈਕਟ ਡਾਇਰੈਕਟਰ ਤੋਂ ਇਲਾਵਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।
ਪਿਛਲੀ ਖ਼ਬਰ ਜੀਓ ਨੇ ਏਅਰਟੈੱਲ ਨਾਲੋਂ ਲਗਭਗ 10 ਗੁਣਾ ਜ਼ਿਆਦਾ ਮੋਬਾਈਲ ਗਾਹਕ ਜੋੜੇ ਅਗਲੀ ਖ਼ਬਰ ਮੱਧ ਪੂਰਬ ’ਚ ਜੰਗੀ ਤਣਾਅ ਦਰਮਿਆਨ ਕੱਚੇ ਤੇਲ ਦੀਆਂ ਕੀਮਤਾਂ 117.5 ਡਾਲਰ ਤੋਂ ਪਾਰ 120 ਡਾਲਰ ਦਾ ਅੰਕੜਾ ਛੂਹਣ ਦਾ ਖ਼ਦਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।