ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਅੰਮ੍ਰਿਤਸਰ ਪੁਲਿਸ ਵੀ ਕਰੇਗੀ ਪੁਛਗਿੱਛ-ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)-ਅਦਾਕਾਰ ਟਾਈਗਰ ਸ਼ਰੌਫ ’ਤੇ ਬੀਤੇ 18 ਅਕਤੂਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ’ਚ ਅੰਮ੍ਰਿਤਸਰ ਨਾਲ ਸੰਬੰਧਿਤ ਨੌਜਵਾਨਾਂ ਦੀ ਗ੍ਰਿਫ਼ਤਾਰੀ ਸੰਬੰਧੀ ਅੰਮ੍ਰਿਤਸਰ ਪੁਲਿਸ ਵਲੋਂ ਵੀ ਪੁਛਗਿੱਛ ਕੀਤੀ ਜਾਵੇਗੀ ਅਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾਵੇਗਾ। ਇਹ ਖੁਲਾਸਾ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪੱਤਰਕਾਰ ਵਾਰਤਾ ’ਚ ਪੁੱਛੇ ਗਏ ਸਵਾਲ ਦੇ ਜਵਾਬ ’ਚ ਕੀਤਾ।
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ
31-10-2026