31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰੂ ਰਵਿਦਾਸ ਦੀ ਜਨਮ ਸ਼ਤਾਬਦੀ ਸੰਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਦੀ 20 ਫਰਵਰੀ 2027 ਨੂੰ ਆ ਰਹੀ 650 ਸਾਲਾ ਜਨਮ ਸ਼ਤਾਬਦੀ ਸੰਬੰਧੀ 18 ਫ਼ਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ 19-20 ਫ਼ਰਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸ਼ਤਾਬਦੀ ਸਮਾਗਮ ਕੀਤੇ ਜਾਣਗੇ। ਇਹ ਫੈਸਲਾ ਅੱਜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਸਬ-ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ।

ਅਜੀਤ ਡੈਸਕ 31-10-2026
ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਦੀ 20 ਫਰਵਰੀ 2027 ਨੂੰ ਆ ਰਹੀ 650 ਸਾਲਾ ਜਨਮ ਸ਼ਤਾਬਦੀ ਸੰਬੰਧੀ 18 ਫ਼ਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ 19-20 ਫ਼ਰਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸ਼ਤਾਬਦੀ ਸਮਾਗਮ ਕੀਤੇ ਜਾਣਗੇ। ਇਹ ਫੈਸਲਾ ਅੱਜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਸਬ-ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ। ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਗੁਰੂ ਰਵਿਦਾਸ ਦੇ ਜੀਵਨ, ਫ਼ਸਲਫ਼ੇ ਅਤੇ ਗੁਰਬਾਣੀ ਸੰਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦੇ ਕੀਤੇ ਫੈਸਲੇ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ, 21 ਨਵੰਬਰ ਨੂੰ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ (ਜਲੰਧਰ), 26 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, 5 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, 12 ਦਸੰਬਰ ਨੂੰ ਗੁਰੂ ਨਾਨਕ ਕਾਲਜ ਬੁਢਲਾਡਾ, 15 ਦਸੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸੀਟਿਊਟ ਆਫ਼ ਐਡਵਾਂਸਟ ਸਟੱਡੀ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ, 4 ਜਨਵਰੀ ਨੂੰ ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ ਵਿਖੇ ਸੈਮੀਨਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸੰਬੰਧੀ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, 21 ਨਵੰਬਰ ਨੂੰ ਗੁਰਦੁਆਰ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ, 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ, 5 ਦਸੰਬਰ ਨੂੰ ਗੁਰਦੁਆਰਾ ਸੰਗ ਜੀ ਢੇਸੀਆ ਜਲੰਧਰ ਵਿਖੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਹੋਵੇਗਾ। ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਹਿਲਪੁਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆ ਬਟਾਲਾ, ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਅਤੇ ਸਕੇਤ ਮੰਡੀ ਹਿਮਾਚਲ ਪ੍ਰਦੇਸ਼ ਵਿਖੇ ਵੀ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਧਾਮੀ ਨੇ ਦੱਸਿਆ ਕਿ ਗੁਰੂ ਰਵਿਦਾਸ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਵਿਖੇ ਗੁਰਮਤਿ ਸਮਾਗਮ ਕਰਵਾ ਕੇ 20 ਜਨਵਰੀ 2027 ਨੂੰ ਇਕ ਵਿਸ਼ਾਲ ਨਗਰ ਕੀਰਤਨ ਵੀ ਆਰੰਭ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਇਕੱਤਰਤਾ ’ਚ ਬਲਦੇਵ ਸਿੰਘ ਕਲਿਆਣ, ਕੁਲਵੰਤ ਸਿੰਘ ਮੰਨਣ, ਭਾਈ ਰਾਜਿੰਦਰ ਸਿੰਘ ਮਹਿਤਾ, ਅਜੈਬ ਸਿੰਘ ਅਭਿਆਸੀ, ਗੁਰਬਖ਼ਸ਼ ਸਿੰਘ ਖ਼ਾਲਸਾ, ਕੇਵਲ ਸਿੰਘ ਬਾਦਲ, ਬਲਜੀਤ ਸਿੰਘ ਜਲਾਲਉਸਮਾ, ਅਵਤਾਰ ਸਿੰਘ ਰਿਆ, ਅਵਤਾਰ ਸਿੰਘ ਵਣਵਾਲਾ, ਹਰਪਾਲ ਸਿੰਘ ਜੱਲ੍ਹਾ, ਬਲਵਿੰਦਰ ਸਿੰਘ ਭੰਮਾਂਲੰਡਾ, ਗੁਰਨਾਮ ਸਿੰਘ ਜੱਸਲ, ਬਾਬਾ ਬੂਟਾ ਸਿੰਘ, ਸੁਖਵਰਸ਼ ਸਿੰਘ ਪੰਨੂ, ਸਤਬੀਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਭਗਵੰਤ ਸਿੰਘ ਧੰਗੇੜਾ ਤੇ ਡਾ. ਰਾਜਵਿੰਦਰ ਸਿੰਘ ਜੋਗਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ’ਚ ਵੀ ਸਸਤੀ ਹੋਣ ਦਾ ਨਾਂਅ ਨਹੀਂ ਲੈ ਰਹੀ ਖੰਡ ਅਗਲੀ ਖ਼ਬਰ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋਂ ਆਦਿ ਦੀ ਰਿਹਾਈ ਉਪਰੰਤ ਹੀ ਸਰਕਾਰ ਨਾਲ ਗੱਲਬਾਤ ਕਰਾਂਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।