‘ਜ਼ਖ਼ਮ 84 ਦੇ’ ਵਿਸ਼ੇ ’ਤੇ ਕਾਨਫਰੰਸ 4 ਨਵੰਬਰ ਨੂੰ ਚੰਡੀਗੜ੍ਹ ’ਚ
ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਵਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਸੰਘਰਸ਼, ਇਨਸਾਫ਼ ਦੀ ਲੰਮੀ ਲੜਾਈ ਤੇ ਮੁੜ ਵਸੇਬੇ ਦੇ ਯਤਨਾਂ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ 4 ਨਵੰਬਰ ਨੂੰ ਚੰਡੀਗੜ੍ਹ ਵਿਖੇ ‘ਜ਼ਖਮ 84 ਦੇ’ ਕਾਨਫਰੰਸ ਕਰਵਾਈ ਜਾਵੇਗੀ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਨਫਰੰਸ ਦੀ ਸ਼ੁਰੂਆਤ 1984 ਦੇ ਕਤਲੇਆਮ ਨਾਲ ਸਬੰਧਿਤ ਤਸਵੀਰਾਂ ਦੀ ਪ੍ਰਦਰਸ਼ਨੀ ਨਾਲ ਹੋਵੇਗੀ।
ਅਜੀਤ ਡੈਸਕ
01-11-2026