01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 31 ਅਕਤੂਬਰ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਚੀ ਵਿਚ ਸ਼ਾਮਿਲ ਕਈ ਆਗੂ ਭ੍ਰਿਸ਼ਟਾਚਾਰ, ਧੋਖਾਧੜੀ ਤੇ ਹਵਾਲਾ ਰਾਸ਼ੀ ਵਰਗੇ ਮਾਮਲਿਆਂ ਵਿਚ ਘਿਰੇ ਹੋਏ ਹਨ।

ਅਜੀਤ ਡੈਸਕ 01-11-2026
ਚੰਡੀਗੜ੍ਹ, 31 ਅਕਤੂਬਰ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਚੀ ਵਿਚ ਸ਼ਾਮਿਲ ਕਈ ਆਗੂ ਭ੍ਰਿਸ਼ਟਾਚਾਰ, ਧੋਖਾਧੜੀ ਤੇ ਹਵਾਲਾ ਰਾਸ਼ੀ ਵਰਗੇ ਮਾਮਲਿਆਂ ਵਿਚ ਘਿਰੇ ਹੋਏ ਹਨ। ਢਿੱਲੋਂ ਨੇ ‘ਆਪ’ ਸਰਕਾਰ ’ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਗੜਨ, ਨਸ਼ਿਆਂ ਤੇ ਗੈਂਗਸਟਰਵਾਦ ਨੂੰ ਰੋਕਣ ਵਿਚ ਅਸਫਲ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਭਾਜਪਾ 117 ਸੀਟਾਂ ’ਤੇ ਚੋਣ ਲੜੇਗੀ ਅਤੇ ਪੰਜਾਬ ਵਿੱਚ ਸਰਕਾਰ ਬਣਾਏਗੀ।
ਪਿਛਲੀ ਖ਼ਬਰ ਦੰਗਾ ਪੀੜਤਾਂ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਅਗਲੀ ਖ਼ਬਰ ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਸੰਬੰਧੀ ਹਾਈ ਕੋਰਟ ਨੇ ਸੂਬਾ ਸਰਕਾਰ ਤੋਂ ਵਿਸਥਾਰਤ ਰਿਪੋਰਟ ਮੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।