ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ ਚ ਸ਼੍ਰੋਮਣੀ ਕਮੇਟੀ ਵਲੋਂ ਸਮਾਗਮ ਸਿੱਖ ਇਤਿਹਾਸ ਦਾ ਦਰਦਨਾਕ ਸਾਕਾ ਹੈ ਨਵੰਬਰ ’84 ਕਤਲੇਆਮ-ਗਿਆਨੀ ਪਰਵਿੰਦਰ ਪਾਲ ਸਿੰਘ
ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)-ਦਿੱਲੀ ਸਮੇਤ ਦੇਸ਼ ਦੇ ਹੋਰ ਵੱਖ-ਵੱਖ ਸ਼ਹਿਰਾਂ ਵਿਚ 42 ਵਰ੍ਹੇ ਪਹਿਲਾਂ ਨਵੰਬਰ ’84 ’ਚ ਹੋਏ ਸਿੱਖ ਕਤਲੇਆਮ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ, ਉਪਰੰਤ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨਮਿਤ ਅਰਦਾਸ ਕੀਤੀ ਗਈ।
ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)-ਦਿੱਲੀ ਸਮੇਤ ਦੇਸ਼ ਦੇ ਹੋਰ ਵੱਖ-ਵੱਖ ਸ਼ਹਿਰਾਂ ਵਿਚ 42 ਵਰ੍ਹੇ ਪਹਿਲਾਂ ਨਵੰਬਰ ’84 ’ਚ ਹੋਏ ਸਿੱਖ ਕਤਲੇਆਮ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ, ਉਪਰੰਤ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨਮਿਤ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਿੱਖ ਇਸ ਕਤਲੇਆਮ ਨੂੰ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ 42 ਸਾਲ ਪਹਿਲਾਂ ਸਮੇਂ ਦੀ ਕਾਂਗਰਸ ਹਕੂਮਤ ਨੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਜੂਨ 1984 ’ਚ ਤੋਪਾਂ ਟੈਕਾਂ ਨਾਲ ਹਮਲਾ ਕਰਕੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ। ਇਸੇ ਤਰ੍ਹਾਂ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ ਤੇ ਬੇਕਾਰੋ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਸਰਕਾਰੀ ਸ਼ਹਿ ’ਤੇ ਯੋਜਨਾਬੱਧ ਤਰੀਕੇ ਨਾਲ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਗੁਰਵਿੰਦਰ ਸਿੰਘ ਭੋਮਾ, ਅਰਦਾਸੀਏ ਭਾਈ ਪ੍ਰੇਮ ਸਿੰਘ ਤੇ ਹਰਵਿੰਦਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਤੇ ਸੰਗਤਾਂ ਹਾਜ਼ਰ ਸਨ।