03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ 2027 ਦੀਆਂ ਚੋਣਾਂ ’ਚ ਸਮਰਥਨ ਦੇਣ ਦਾ ਐਲਾਨ

ਸੁਖਬੀਰ ਨੇ ਕਿਹਾ, ਭਾਜਪਾ ਨਾਲ ਗੱਠਜੋੜ ਬਾਰੇ ਜਲਦ ਸਪੱਸ਼ਟ ਹੋਵੇਗੀ ਤਸਵੀਰ ਚੰਡੀਗੜ੍ਹ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ।

ਅਜੀਤ ਡੈਸਕ 03-11-2026
ਸੁਖਬੀਰ ਨੇ ਕਿਹਾ, ਭਾਜਪਾ ਨਾਲ ਗੱਠਜੋੜ ਬਾਰੇ ਜਲਦ ਸਪੱਸ਼ਟ ਹੋਵੇਗੀ ਤਸਵੀਰ
ਚੰਡੀਗੜ੍ਹ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ। ਇਸੇ ਦੌਰਾਨ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਸੰਭਾਵੀ ਗੱਠਜੋੜ ਬਾਰੇ ਵੀ ਸੰਕੇਤ ਦਿੰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਹਮਖਿਆਲੀ ਪਾਰਟੀਆਂ ਨਾਲ ਸਮਝੌਤੇ ਦੇ ਰਾਹ ਖੁੱਲ੍ਹੇ ਹਨ। ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਭ ਕੁਝ ਸਪੱਸ਼ਟ ਹੋ ਜਾਵੇਗਾ। ਉਨ੍ਹਾਂ ਦੇ ਇਸ ਬਿਆਨ ਨੂੰ ਭਾਜਪਾ ਸਮੇਤ ਹੋਰਨਾਂ ਹਮਖਿਆਲੀ ਪਾਰਟੀਆਂ ਨਾਲ ਸੰਭਾਵੀ ਸਿਆਸੀ ਸਮਝੌਤੇ ਦੇ ਸੰਦਰਭ ਵਿਚ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦੀ ਅਜਿਹੀ ਖੇਤਰੀ ਪਾਰਟੀ ਹੈ, ਜੋ ਕਿਸਾਨਾਂ ਅਤੇ ਕਿਸਾਨੀ ਦੇ ਹਿੱਤਾਂ ਦੀ ਰਾਖੀ ਲਈ ਖੜ੍ਹੀ ਹੈ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨੀ ਮਸਲਿਆਂ ਦੀ ਪੈਰਵੀ ਕਰਨ ਵਾਲੀ ਪਾਰਟੀ ਦਾ ਸਮਰਥਨ ਕਰਨ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਹਰਮੀਤ ਸਿੰਘ ਕਾਦੀਆਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਆਗਾਮੀ ਵਿਧਾਨ ਸਭਾ ਚੋਣਾਂ ’ਚ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਸਿਆਸੀ ਵਿੰਗ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਗਈ ਸੀ। ਇਸ ਦੌਰਾਨ ਕਿਸੇ ਵੀ ਹੋਰ ਪਾਰਟੀ ਵਲੋਂ ਕਿਸਾਨਾਂ ਦੇ ਮਸਲਿਆਂ ਦੇ ਹੱਲ ਸੰਬੰਧੀ ਕੋਈ ਠੋਸ ਭਰੋਸਾ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸੇ ਭਰੋਸੇ ਨੂੰ ਧਿਆਨ ਵਿਚ ਰੱਖਦਿਆਂ ਜਥੇਬੰਦੀ ਨੇ ਅਕਾਲੀ ਦਲ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ।
ਹਰਮੀਤ ਸਿੰਘ ਕਾਦੀਆਂ ਨੇ ਇਹ ਵੀ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਹੋਰਨਾਂ ਕਿਸਾਨ ਆਗੂਆਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਨ ਦੀ ਅਪੀਲ ਕਰਨਗੇ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਹਰੇਕ ਕਿਸਾਨ ਜਥੇਬੰਦੀ ਦਾ ਆਪਣਾ ਸੰਵਿਧਾਨ ਅਤੇ ਆਪਣਾ ਸਿਆਸੀ ਸਟੈਂਡ ਹੈ, ਇਸ ਲਈ ਇਸ ਸਬੰਧੀ ਅੰਤਿਮ ਫ਼ੈਸਲਾ ਉਨ੍ਹਾਂ ਦੀ ਆਪਣੀ ਜਥੇਬੰਦੀ ਨੇ ਹੀ ਕਰਨਾ ਹੈ। ਇਸ ਮੌਕੇ ’ਤੇ ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਪਰਮਬੰਸ ਸਿੰਘ ਬੰਟੀ ਰੋਮਾਣਾ, ਤੇਜਿੰਦਰ ਸਿੰਘ ਮਿਡੂਖੇੜਾ ਆਦਿ ਅਕਾਲੀ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਕਿ ’ ਚ ਸਿੱਖ ਦੁਕਾਨਦਾਰ ਨੇ ਪੁਲਿਸ ਵਲੋਂ ਐੱਫ . ਆਈ . ਆਰ . ਨਾ ਦਰਜ ਕਰਨ ’ ਤੇ ਲਗਾਈ ਇਨਸਾਫ਼ ਦੀ ਗੁਹਾਰ ਅਗਲੀ ਖ਼ਬਰ ਖਡੂਰ ਸਾਹਿਬ ਵਿਖੇ ਨੌਜਵਾਨ ਦਾ ਦਿਨ ਦਿਹਾੜੇ ਕਿਰਚ ਮਾਰ ਕੇ ਕਤਲ ਅਜੇ ਪੰਦਰਾਂ ਦਿਨ ਪਹਿਲਾਂ ਘਰ ’ਚ ਪੁੱਤਰ ਪੈਦਾ ਹੋਣ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।