04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਸਕਾਰ ਭੰਮੇ ਕਲਾਂ ਹੀ ਕੀਤਾ ਜਾਵੇਗਾ-ਭੈਣ ਅਮਰਜੀਤ ਕੌਰ

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀ. ਜੀ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਈ ਅਮਰਜੀਤ ਕੌਰ। ਨਾਲ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ। 04-11-2026
ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀ.ਜੀ.ਆਈ. ਚੰਡੀਗੜ੍ਹ ਤੋਂ ਪੋਸਟਮਾਰਟਮ ਕਰਵਾਉਣ ਲਈ ਤਿਆਰ ਹਨ ਪਰ ਅੰਤਿਮ ਸੰਸਕਾਰ ਪਿੰਡ ਭੰਮੇ ਕਲਾਂ ਵਿਖੇ ਹੀ ਕੀਤਾ ਜਾਵੇ। ਗੱਲਬਾਤ ਮੌਕੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਅਮਰਜੀਤ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਮਾਮਲੇ ਦੀ ਸੀ.ਬੀ.ਆਈ. ਜਾਂਚ, ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਦੇ ਬੋਰਡ ਤੋਂ ਮੁੜ ਪੋਸਟਮਾਰਟਮ ਕਰਵਾਉਣ ਅਤੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ ਸੀ। ਇਹ ਵੀ ਪਤਾ ਲੱਗਿਆ ਹੈ ਕਿ ਸਰਕਾਰ ਵਲੋਂ ਏਮਜ਼ ਬਠਿੰਡਾ ’ਚ ਕੀਤੇ ਗਏ ਪੋਸਟਮਾਰਟਮ ਦੀ ਰਿਪੋਰਟ ਅਦਾਲਤ ’ਚ ਪੇਸ਼ ਕੀਤੀ ਗਈ, ਜਿਸ ਵਿਚ ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਕਈ ਨਿਸ਼ਾਨ ਸਾਹਮਣੇ ਆਏ ਹਨ, ਜਿਸ ਕਰ ਕੇ ਅਦਾਲਤ ਵਲੋਂ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪਿਛਲੀ ਖ਼ਬਰ 5 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਡੀ. ਕੇ. ਤਿਵਾੜੀ ਨੂੰ ਕਿਰਤ ਵਿਭਾਗ ਦਾ ਵਾਧੂ ਚਾਰਜ, ਵਿਨੈ ਬੁਬਲਾਨੀ ਬਣੇ ਰੂਪਨਗਰ... ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਰਚਨਾਤਮਿਕ ਕਲਾ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।