04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅਕਾਲੀ ਦਲ (ਬ) ਗੱਠਜੋੜ ਬਾਰੇ ਚਰਚਾ ਦਾ ਬਾਜ਼ਾਰ ਗਰਮ ਪਰ ਫ਼ੈਸਲਾ ਭਾਜਪਾ ਦੇ ਸੰਸਦੀ ਬੋਰਡ ਵਲੋਂ ਲਿਆ ਜਾਵੇਗਾ-ਅਨੁਰਾਗ ਠਾਕੁਰ

ਚੰਡੀਗੜ੍ਹ, 3 ਨਵੰਬਰ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ. ਆਈ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਹਨ ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ। ਤਸਵੀਰ : ਗੁਰਿੰਦਰ ਸਿੰਘ 04-11-2026
ਚੰਡੀਗੜ੍ਹ, 3 ਨਵੰਬਰ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਆਈ.ਆਰ ਅਰਥਾਤ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਨੂੰ ਲੈ ਕੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਲਗਾਏ ਜਾ ਰਹੇ ਦੋਸ਼ਾਂ ਦਾ ਤੱਥਾਂ, ਅੰਕੜਿਆਂ ਅਤੇ ਤਿੱਖੇ ਸਿਆਸੀ ਤਰਕਾਂ ਨਾਲ ਜਵਾਬ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਪ੍ਰਦੇਸ਼ ਮਹਾਮੰਤਰੀ ਰਾਮਵੀਰ ਭੱਟੀ, ਪ੍ਰਦੇਸ਼ ਮੀਡੀਆ ਪ੍ਰਭਾਰੀ ਕੈਲਾਸ਼ ਚੰਦ ਜੈਨ ਅਤੇ ਮੀਡੀਆ ਵਿਭਾਗ ਦੇ ਕਨਵੀਨਰ ਰਵੀ ਰਾਵਤ ਅਤੇ ਮੁੱਖ ਬੁਲਾਰੇ ਡਾ. ਧੀਰੇਂਦਰ ਹਾਜ਼ਰ ਸਨ। ਅਨੁਰਾਗ ਠਾਕੁਰ ਨੇ ਕਿਹਾ ਕਿ ਐੱਸ.ਆਈ.ਆਰ ਦਾ ਉਦੇਸ਼ ਕਿਸੇ ਵੀ ਯੋਗ ਨਾਗਰਿਕ ਦਾ ਵੋਟ ਦਾ ਅਧਿਕਾਰ ਖੋਹਣਾ ਨਹੀਂ, ਸਗੋਂ ਦੇਸ਼ ਦੀਆਂ ਵੋਟਰ ਸੂਚੀਆਂ ਨੂੰ ਸ਼ੁੱਧ, ਪਾਰਦਰਸ਼ੀ ਅਤੇ ਗ਼ਲਤੀ ਰਹਿਤ ਬਣਾਉਣਾ ਹੈ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਅਜੇ ਚੋਣਾਂ ਦਾ ਐਲਾਨ ਨਹੀਂ ਹੋਇਆ ਪਰ ਸ਼੍ਰੋਮਣੀ ਅਕਾਲੀ ਦਲ (ਬ) ਗੱਠਜੋੜ ਬਾਰੇ ਚਰਚਾ ਦਾ ਬਾਜ਼ਾਰ ਗਰਮ ਹੈ ਪਰ ਫ਼ੈਸਲਾ ਭਾਜਪਾ ਦੇ ਪਾਰਲੀਮੈਂਟਰੀ ਬੋਰਡ ਵਲੋਂ ਲਿਆ ਜਾਵੇਗਾ।
ਪਿਛਲੀ ਖ਼ਬਰ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਹਾਈ ਕੋਰਟ ਸਖ਼ਤ, ਪੀ.ਜੀ.ਆਈ. ’ਚ ਪੋਸਟਮਾਰਟਮ ਦੇ ਹੁਕਮ 15 ਘੰਟਿਆਂ ਅੰਦਰ ਪੀ.ਜੀ.ਆਈ... ਅਗਲੀ ਖ਼ਬਰ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ’ਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ-ਮੁੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।