04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿੱਤ ਮੰਤਰੀ ਵਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 6 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਸਾਰੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ।

ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 6 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਸਾਰੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਪੰਜਾਬ, ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਅਤੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਮੰਗ ਪੱਤਰ ਹਾਸਲ ਕੀਤੇ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਪੁਲੀਸ ਕਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਦੀਆਂ ਮੰਗਾਂ ਵੀ ਗੌਰ ਨਾਲ ਸੁਣੀਆਂ।
ਪਿਛਲੀ ਖ਼ਬਰ 2 ਹੈਂਡ ਗ੍ਰਨੇਡ, 12 ਪਿਸਤੌਲ 310 ਗ੍ਰਾਮ ਹੈਰੋਇਨ ਬਰਾਮਦ-2 ਨਾਬਾਲਗਾਂ ਸਮੇਤ 11 ਨੌਜਵਾਨ ਕਾਬੂ ਫਿਰੌਤੀ ਤੇ ਵਾਰਦਾਤਾਂ ਲ... ਅਗਲੀ ਖ਼ਬਰ ਮੰਡੀ ਗੋਬਿੰਦਗਡ਼੍ਹ ਦੀ ਇਕ ਰੀ-ਰੋਲਿੰਗ ਮਿਲ ’ਚ ਭਿਆਨਕ ਹਾਦਸਾ, ਤਿੰਨ ਮਜ਼ਦੂਰਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।