04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਰੋਬਾਰੀਆਂ ਤੋਂ ਫਿਰੌਤੀ ਵਸੂਲ ਕੇ ਅੱਤਵਾਦੀ ਸਰਗਰਮੀਆਂ ਲਈ ਫ਼ੰਡਿੰਗ ਕਰਨ ਦੇ ਮਾਮਲੇ ’ਚ ਦੋ ਮੁਲਜ਼ਮਾਂ ਦੀਆਂ ਜਮਾਨਤ ਅਰਜ਼ੀਆਂ ਖਾਰਜ

ਐੱਸ. ਏ.

ਅਜੀਤ ਡੈਸਕ 04-11-2026
ਐੱਸ. ਏ. ਐੱਸ. ਨਗਰ, 3 ਨਵੰਬਰ (ਕਪਿਲ ਵਧਵਾ)-ਪੰਜਾਬ ਵਿਚ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਅਤੇ ਇਸ ਰਕਮ ਦੀ ਵਰਤੋਂ ਅੱਤਵਾਦੀ ਸਰਗਰਮੀਆਂ ਲਈ ਕਰਨ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਨੇ ਦੋ ਮੁਲਜ਼ਮਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਐੱਨ.ਆਈ.ਏ. ਦੇ ਮਾਮਲੇ ਵਿਚ ਗਗਨਦੀਪ ਸਿੰਘ ਅਤੇ ਰਾਮ ਸਿੰਘ ਉਰਫ਼ ਸੋਨਾ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ। ਇਹ ਮਾਮਲਾ ਕਥਿਤ ਖਾਲਿਸਤਾਨੀ ਅੱਤਵਾਦੀ ਮਾਡਿਊਲ ਨਾਲ ਸੰਬੰਧਿਤ ਹੈ। ਜੂਨ 2021 ਵਿਚ ਮੋਗਾ ਦੇ ਥਾਣਾ ਮਹਿਣਾ ਵਿਚ ਦਰਜ ਮਾਮਲੇ ਦੀ ਜਾਂਚ ਪਹਿਲਾਂ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਐੱਨ.ਆਈ.ਏ. ਨੇ ਜਾਂਚ ਆਪਣੇ ਹੱਥਾਂ ਵਿਚ ਲੈ ਲਈ ਸੀ। ਜਾਂਚ ਏਜੰਸੀ ਅਨੁਸਾਰ ਵਿਦੇਸ਼ਾਂ ਵਿਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਪੰਜਾਬ ਵਿਚ ਸਰਗਰਮ ਲੋਕ ਕਾਰੋਬਾਰੀਆਂ ਨੂੰ ਧਮਕਾ ਕੇ ਫਿਰੌਤੀ ਵਸੂਲਦੇ ਸਨ ਅਤੇ ਇਸ ਪੈਸੇ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਲਈ ਫੰਡ ਇਕੱਠਾ ਕਰਨ ਵਾਸਤੇ ਕੀਤੀ ਜਾਂਦੀ ਸੀ। ਨਵੰਬਰ 2021 ਵਿਚ ਐੱਨ.ਆਈ.ਏ. ਨੇ ਸੱਤ ਮੁਲਜ਼ਮਾਂ ਖ਼ਿਲਾਫ਼ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ।
ਪਿਛਲੀ ਖ਼ਬਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੀ.ਸੀ.ਸੀ.ਟੀ.ਯੂ. ਦੀ ਡੀ.ਏ.ਵੀ. ਕਾਲਜ ਇਕਾਈ ਵਲੋਂ ਧਰਨਾ ਅਗਲੀ ਖ਼ਬਰ ਝਾੜੂ ਛੱਡ ਕੇ ਕਮਲ ਫੜਨ ਵਾਲੇ ਆਗੂ ਕਿਵੇਂ ਕਰਨਗੇ ‘ਆਪ੍ਰੇਸ਼ਨ ਲੋਟਸ’ ਦੇ ਸਵਾਲਾਂ ਦਾ ਸਾਹਮਣਾ? ਵਿਧਾਨ ਸਭਾ ਚੋਣਾਂ ’ਚ ਸਿਆਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।