ਐੱਸ. ਏ. ਐੱਸ. ਨਗਰ, 3 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- 2014 ਬੈਚ ਦੀ ਪੰਜਾਬ ਕਾਡਰ ਦੀ ਭਾਰਤੀ ਵਣ ਸੇਵਾ (ਆਈ. ਐਫ. ਐਸ.) ਅਧਿਕਾਰੀ ਕਲਪਨਾ ਕੇ. ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਐੱਸ. ਏ. ਐੱਸ. ਨਗਰ ਵਿਖੇ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਇਸ ਸਮੇਂ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਵਧੀਕ ਸਕੱਤਰ ਅਤੇ ਵਿਸ਼ਵ ਬੈਂਕ ਪ੍ਰਾਜੈਕਟ – ਸਕੂਲ ਸਿੱਖਿਆ ਦੀ ਪ੍ਰਾਜੈਕਟ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਆਪਣੇ ਪੇਸ਼ੇਵਰ ਜੀਵਨ ਦੌਰਾਨ ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿਚ ਕਈ ਮਹੱਤਵਪੂਰਨ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ।