ਪਾਕਿ ਮੱਧ ਪੂਰਬ ’ਚ ਅਮਨ ਬਹਾਲੀ ਲਈ ਯਤਨਸ਼ੀਲ-ਸ਼ਾਹਬਾਜ਼ ਸ਼ਰੀਫ਼
ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਖਿੱਤੇ ’ਚ ਚੱਲ ਰਹੀਆਂ ਗੰਭੀਰ ਚੁਣੌਤੀਆਂ ਦੇ ਬਾਵਜੂਦ ਇਸਲਾਮਾਬਾਦ ਮੱਧ ਪੂਰਬ ’ਚ ਸ਼ਾਂਤੀ ਕਾਇਮ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ। ਸੰਘੀ ਕੈਬਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਕਿ ਪ੍ਰਧਾਨ ਮੰਤਰੀ ਨੇ ਖੇਤਰੀ ਅਮਨ, ਦਹਿਸ਼ਤਗਰਦੀ ਵਿਰੁੱਧ ਕਾਰਵਾਈਆਂ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਰਕਾਰੀ ਯਤਨਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ।
ਸ਼
ਸ਼ਾਹਬਾਜ਼ ਸ਼ਰੀਫ਼ ਅਤੇ ਸ਼ਾਹ ਮਹਿਮੂਦ ਕੁਰੈਸ਼ੀ
05-11-2026
ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਖਿੱਤੇ ’ਚ ਚੱਲ ਰਹੀਆਂ ਗੰਭੀਰ ਚੁਣੌਤੀਆਂ ਦੇ ਬਾਵਜੂਦ ਇਸਲਾਮਾਬਾਦ ਮੱਧ ਪੂਰਬ ’ਚ ਸ਼ਾਂਤੀ ਕਾਇਮ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ। ਸੰਘੀ ਕੈਬਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਕਿ ਪ੍ਰਧਾਨ ਮੰਤਰੀ ਨੇ ਖੇਤਰੀ ਅਮਨ, ਦਹਿਸ਼ਤਗਰਦੀ ਵਿਰੁੱਧ ਕਾਰਵਾਈਆਂ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਰਕਾਰੀ ਯਤਨਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰੀਫ਼ ਨੇ ਦਾਅਵਾ ਕੀਤਾ ਕਿ ਪਾਕਿ ਖਿੱਤੇ ’ਚ ਅਮਨ ਬਹਾਲੀ ਲਈ ਪਹਿਲਾਂ ਵਾਂਗ ਹੀ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਹਾਲ ਹੀ ’ਚ ਈਰਾਨ ਅਤੇ ਹੋਰ ਦੇਸ਼ਾਂ ਨਾਲ ਹੋਈਆਂ ਕੂਟਨੀਤਕ ਵਾਰਤਾਵਾਂ ਦਾ ਹਵਾਲਾ ਦਿੱਤਾ। ਇਸ ਤੋਂ ਇਲਾਵਾ ਅਗਸਤ ਮਹੀਨੇ ਪਾਕਿ, ਸਾਊਦੀ ਅਰਬ ਅਤੇ ਤੁਰਕੀ ਵਿਚਾਲੇ ਹੋਏ ‘ਮੱਕਾ ਸਾਂਝੇ ਰੱਖਿਆ ਸਮਝੌਤੇ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਤਿੰਨਾਂ ਦੇਸ਼ਾਂ ਦੀ ਸਮੂਹਿਕ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ। ਜੇਲ੍ਹ ’ਚ ਬੰਦ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਬੈਰਕ ’ਚ ਡਿੱਗਣ ਕਾਰਨ ਜ਼ਖ਼ਮੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਲਾਹੌਰ ਦੀ ਕੋਟ ਲਖਪਤ ਜੇਲ੍ਹ ’ਚ ਅਚਾਨਕ ਚੱਕਰ ਆਉਣ ਕਾਰਨ ਡਿਗ ਪਏ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦੇ ਗੋਡੇ ਅਤੇ ਬਾਂਹ ’ਤੇ ਸੱਟਾਂ ਲੱਗੀਆਂ ਹਨ। ਕੁਰੈਸ਼ੀ ਦੇ ਵਕੀਲ ਤੈਮੂਰ ਮਲਿਕ ਅਨੁਸਾਰ ਘਟਨਾ ਤੋਂ ਬਾਅਦ ਕੁਰੈਸ਼ੀ ਦੀ ਸਿਹਤ ਖ਼ਰਾਬ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੇ ਖ਼ੂਨ ਦੇ ਨਮੂਨੇ ਲੈ ਕੇ ਜਾਂਚ ਲਈ ਸ਼ੌਕਤ ਖ਼ਾਨਮ ਹਸਪਤਾਲ ਭੇਜ ਦਿੱਤੇ ਹਨ।