05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵਲੋਂ ਕਾਂਗਰਸ ਦੀ ਰੈਲੀ ਮੌਕੇ ਰੋਸ ਪ੍ਰਦਰਸ਼ਨ

ਭਵਾਨੀਗੜ੍ਹ (ਸੰਗਰੂਰ), 4 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪੰਜਾਬ ਦੌਰੇ ਦੌਰਾਨ ਪਹਿਲੀ ਚੋਣ ਰੈਲੀ ਮੌਕੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀੜਤ ਪਰਿਵਾਰਾਂ ਦੀ ਜਥੇਬੰਦੀ ਦੇ ਆਗੂ ਸੁਰਜੀਤ ਸਿੰਘ ਦੀ ਅਗਵਾਈ ਹੇਠ ਵਿਧਵਾਵਾਂ, ਬਜ਼ੁਰਗਾਂ ਅਤੇ ਕਤਲੇਆਮ ਵਿਚ ਆਪਣੇ ਪਰਿਵਾਰਕ ਮੈਂਬਰ ਗੁਆ ਚੁੱਕੇ ਲੋਕਾਂ ਨੇ ਕਾਲੇ ਝੰਡੇ ਤੇ ਕਾਲੇ ਕੱਪੜੇ ਲਹਿਰਾ ਕੇ ਕਾਂਗਰਸ ਅਤੇ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 05-11-2026
ਭਵਾਨੀਗੜ੍ਹ (ਸੰਗਰੂਰ), 4 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪੰਜਾਬ ਦੌਰੇ ਦੌਰਾਨ ਪਹਿਲੀ ਚੋਣ ਰੈਲੀ ਮੌਕੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀੜਤ ਪਰਿਵਾਰਾਂ ਦੀ ਜਥੇਬੰਦੀ ਦੇ ਆਗੂ ਸੁਰਜੀਤ ਸਿੰਘ ਦੀ ਅਗਵਾਈ ਹੇਠ ਵਿਧਵਾਵਾਂ, ਬਜ਼ੁਰਗਾਂ ਅਤੇ ਕਤਲੇਆਮ ਵਿਚ ਆਪਣੇ ਪਰਿਵਾਰਕ ਮੈਂਬਰ ਗੁਆ ਚੁੱਕੇ ਲੋਕਾਂ ਨੇ ਕਾਲੇ ਝੰਡੇ ਤੇ ਕਾਲੇ ਕੱਪੜੇ ਲਹਿਰਾ ਕੇ ਕਾਂਗਰਸ ਅਤੇ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਅਤੇ ਸਥਾਨਕ ਪਿੰਡ ਵਾਸੀਆਂ ਨੇ ਵੀ ਪੀੜਤ ਪਰਿਵਾਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਪੂਰਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕਾਂਗਰਸ ਦੇ ਰਾਜ ਦੌਰਾਨ ਵਾਪਰੇ ਇਸ ਕਤਲੇਆਮ ਦੇ ਪੀੜਤ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ ਤਾਂ ਰਾਹੁਲ ਗਾਂਧੀ ਕਿਸ ਮੂੰਹ ਨਾਲ ਇਨਸਾਫ਼ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੀ ਗੱਲ ਸੁਣਨ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਲੋੜ ਹੈ। ਇਸ ਮੌਕੇ ਪੀੜਤ ਪਰਿਵਾਰ ਦੀ ਮੈਂਬਰ ਗੁਰਦੀਪ ਕੌਰ ਆਪਣੇ ਪਰਿਵਾਰ ਨਾਲ ਵਾਪਰੇ ਦੁਖਾਂਤ ਨੂੰ ਯਾਦ ਕਰਦਿਆਂ ਭਾਵੁਕ ਹੋ ਗਈ ਅਤੇ ਹੰਝੂਆਂ ਭਰੀਆਂ ਅੱਖਾਂ ਨਾਲ ਆਪਣਾ ਦਰਦ ਬਿਆਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਹ ਰਾਹੁਲ ਗਾਂਧੀ ਨੂੰ ਮਿਲ ਕੇ ਆਪਣੇ ਸਵਾਲਾਂ ਦੇ ਜਵਾਬ ਲੈਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਮਿਲਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਅਨੁਸਾਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਬੱਸ ਵਿੱਚ ਬਿਠਾਇਆ ਅਤੇ ਮੌਕੇ ਤੋਂ ਲੈ ਗਈ। ਇਸ ਮੌਕੇ ਐਸੋਸੀਏਸ਼ਨ ਦੇ ਸਕੱਤਰ ਦਲਜੀਤ ਸਿੰਘ ਸੋਨੀ, ਬੀਬੀ ਰਾਣੀ ਧਾਲੀਵਾਲ, ਗੁਰਦੇਵ ਕੌਰ, ਰਾਜਵਿੰਦਰ ਕੌਰ, ਹਰਦੀਪ ਕੌਰ, ਸੰਗੀਤਾ ਕੌਰ, ਮਨਜੀਤ ਕੌਰ, ਇੰਦਰਪਾਲ ਸਿੰਘ, ਸਤਨਾਮ ਸਿੰਘ, ਹਰਪਾਲ ਸਿੰਘ, ਰਵਿੰਦਰਪਾਲ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਧਰਮਿੰਦਰ ਸਿੰਘ ਅਤੇ ਮਾਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੀੜਤ ਪਰਿਵਾਰਾਂ ਦੇ ਮੈਂਬਰ ਅਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਕਰਾਚੀ ਤੋਂ ਦੁਬਈ ਰਾਹੀਂ ਦਿੱਲੀ ਪੁੱਜੇ 10 ਪਾਕਿਸਤਾਨੀ ਸਿੱਖ ਅਟਾਰੀ ਸਰਹੱਦ ਰਸਤੇ ਵਤਨ ਪਰਤੇ ਪਾਕਿ ਦੇ ਰੇਂਜਰਾਂ ਨੇ ਗੁਰਦ... ਅਗਲੀ ਖ਼ਬਰ ਪੱਟੀ ਹਲਕੇ ਤੋਂ ਕਾਂਗਰਸੀਆਂ ਦੇ ਵੱਡੇ ਕਾਫ਼ਲੇ ਵਲੋਂ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸੰਗਰੂਰ ਰੈਲੀ ਵਿਚ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।