ਗੁਰੂ ਨਾਨਕ ਦੇਵ ਹਸਪਾਤਲ ’ਚ ਜ਼ੇਰੇ ਇਲਾਜ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫ਼ਰਾਰ
ਅੰਮ੍ਰਿਤਸਰ, 4 ਨਵੰਬਰ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ’ਚ ਜ਼ੇਰੇ ਇਲਾਜ ਇਕ ਮੁਲਜ਼ਮ ਦੇ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਫ਼ਰਾਰ ਹੋਏ ਮੁਲਜ਼ਮ ਦੀ ਸ਼ਨਾਖਤ ਸੰਦੀਪ ਸਿੰਘ ਉਰਫ ਕਾਲੀ ਵਾਸੀ ਪਿੰਡ ਸ਼ਮਸ਼ੇਰਪੁਰ ਘਣੀਏ ਕੇ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
ਅਜੀਤ ਡੈਸਕ
05-11-2026