07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਿਜੀਲੈਂਸ ਵਲੋਂ 50 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ

ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ ਇੰਚਾਰਜ ਦਵਿੰਦਰ ਕੌਰ ਨੂੰ 50 ਹਜ਼ਾਰ ਰੁਪਏ ਦੀ ਵੱਢੀ ਮੰਗਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ ਬਰਨਾਲਾ ਦੇ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਫਤਾਰ ਕੀਤਾ ਗਿਆ ਹੈ।

ਵਿਜੀਲੈਂਸ ਦੀ ਟੀਮ ਵਲੋਂ ਕਾਬੂ ਕੀਤੇ ਮੁਲਜ਼ਮ। ਅਜੀਤ ਤਸਵੀਰ 07-11-2026
ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ ਇੰਚਾਰਜ ਦਵਿੰਦਰ ਕੌਰ ਨੂੰ 50 ਹਜ਼ਾਰ ਰੁਪਏ ਦੀ ਵੱਢੀ ਮੰਗਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ ਬਰਨਾਲਾ ਦੇ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘ ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ ਇੰਸਪੈਕਟਰ ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵਲੋਂ ਰਿਸ਼ਵਤ ਮੰਗਣ ਸੰਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ। ਇਸ ਸੰਬੰਧੀ ਦੋਵਾਂ ਮੁਲਜਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਪਾਕਿ ਦਾ ਵਿਦੇਸ਼ੀ ਕਰਜ਼ਾ 135.1 ਅਰਬ ਡਾਲਰ ਤੱਕ ਪੁੱਜਾ ਅਗਲੀ ਖ਼ਬਰ ਲੰਡਨ ਦੀ ਮਾਡਲ ਲਾਲੀ ਦਾ ਅੰਮ੍ਰਿਤਸਰ ’ਚ ਲੁਟੇਰਿਆਂ ਨੇ ਮੋਬਾਈਲ ਫ਼ੋਨ ਖੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।