07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬੰਦੀ ਛੋੜ ਦਿਵਸ ਮੌਕੇ ਕਾਰਜਕਾਰੀ ਜਥੇਦਾਰ ਗੜਗੱਜ ਜਾਰੀ ਕਰਨਗੇ ਕੌਮ ਦੇ ਨਾਂਅ ਸੰਦੇਸ਼

ਅੰਮ੍ਰਿਤਸਰ, 6 ਨਵੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਪੰਥਕ ਰਵਾਇਤਾਂ ਅਨੁਸਾਰ ਬੰਦੀ ਛੋੜ ਦਿਵਸ, ਦੀਵਾਲੀ ਪੁਰਬ ਮੌਕੇ 8 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ 8 ਨਵੰਬਰ ਨੂੰ ਸ਼ਾਮ 5 ਵਜੇ ਕੌਮ ਦੇ ਨਾਮ ਸੰਬੋਧਨ ਦੌਰਾਨ ਮੌਜੂਦਾ ਪੰਥਕ ਹਾਲਾਤਾਂ ਅਤੇ ਪੰਥ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਵੀ ਸੰਦੇਸ਼ ਦੇਣਗੇ।

ਅਜੀਤ ਡੈਸਕ 07-11-2026
ਅੰਮ੍ਰਿਤਸਰ, 6 ਨਵੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਪੰਥਕ ਰਵਾਇਤਾਂ ਅਨੁਸਾਰ ਬੰਦੀ ਛੋੜ ਦਿਵਸ, ਦੀਵਾਲੀ ਪੁਰਬ ਮੌਕੇ 8 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ 8 ਨਵੰਬਰ ਨੂੰ ਸ਼ਾਮ 5 ਵਜੇ ਕੌਮ ਦੇ ਨਾਮ ਸੰਬੋਧਨ ਦੌਰਾਨ ਮੌਜੂਦਾ ਪੰਥਕ ਹਾਲਾਤਾਂ ਅਤੇ ਪੰਥ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਵੀ ਸੰਦੇਸ਼ ਦੇਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਵੀ ਸੰਗਤਾਂ ਨਾਲ ਪੰਥਕ ਵਿਚਾਰਾਂ ਸਾਂਝੀਆਂ ਕਰਨਗੇ। ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 7, 8 ਅਤੇ 9 ਨਵੰਬਰ ਨੂੰ ਤਿੰਨ ਦਿਨ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ। 8 ਨਵੰਬਰ ਨੂੰ ਬੰਦੀ ਛੋੜ ਦਿਵਸ ਮੌਕੇ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ ਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਹੋਵੇਗੀ ਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪ੍ਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ।
ਪਿਛਲੀ ਖ਼ਬਰ ਡਰਾਉਣ-ਧਮਕਾਉਣ ਲਈ ਭਾਜਪਾ ਕਰ ਰਹੀ ਹੈ ਏਜੰਸੀਆਂ ਦੀ ਦੁਰਵਰਤੋਂ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਭਾਜਪਾ ਚੁਣੇ ਹੋਏ ਨੁਮਾਇੰਦਿਆਂ ਨੂੰ ਪਾਰਟੀ ਬਦਲਾਉਣ ਲਈ ਪਾ ਰਹੀ ਹੈ ਦਬਾਅ-ਮਨੀਸ਼ ਸਿਸੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।