07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਡਰਾਉਣ-ਧਮਕਾਉਣ ਲਈ ਭਾਜਪਾ ਕਰ ਰਹੀ ਹੈ ਏਜੰਸੀਆਂ ਦੀ ਦੁਰਵਰਤੋਂ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਵਰਤੇ ਜਾ ਰਹੇ ਸਰਕਾਰੀ ਹੱਥਕੰਡਿਆਂ ਪ੍ਰਤੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਜਿਸ ਵੀ ਸੂਬੇ ਵਿਚ ਚੋਣਾਂ ਹੋ ਰਹੀਆਂ ਹੁੰਦੀਆਂ ਹਨ ਉੱਥੇ ਭਾਜਪਾ ਵਲੋਂ ਈ,. ਡੀ ਇਨਕਮ ਟੈਕਸ, ਸੀ.

ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਵਰਤੇ ਜਾ ਰਹੇ ਸਰਕਾਰੀ ਹੱਥਕੰਡਿਆਂ ਪ੍ਰਤੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਜਿਸ ਵੀ ਸੂਬੇ ਵਿਚ ਚੋਣਾਂ ਹੋ ਰਹੀਆਂ ਹੁੰਦੀਆਂ ਹਨ ਉੱਥੇ ਭਾਜਪਾ ਵਲੋਂ ਈ,.ਡੀ ਇਨਕਮ ਟੈਕਸ, ਸੀ.ਬੀ.ਆਈ ਆਦਿ ਸੰਸਥਾਵਾਂ ਦੀ ਵਰਤੋਂ ਕਰਦਿਆਂ ਵਿਰੋਧੀ ਪਾਰਟੀ ਦੇ ਮੰਤਰੀਆਂ ਵਿਧਾਇਕਾਂ ਅਤੇ ਵਰਕਰਾਂ ਨੂੰ ਡਰਾਇਆ ਜਾਂਦਾ ਹੈ। ਇਸ ਲੜੀ ਵਿਚ ਉਨ੍ਹਾਂ ਨੇ ਹਾਲ ਹੀ ਵਿਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ 48 ਘੰਟਿਆਂ ਦੇ ਕਰੀਬ ਈ.ਡੀ ਵਲੋਂ ਕੀਤੀ ਛਾਪੇਮਾਰੀ ਦੀ ਨਿੰਦਿਆ ਕਰਦਿਆਂ ਕਿਹਾ ਕਿ ਭਾਜਪਾ ਨੂੰ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਹਜ਼ਮ ਨਹੀਂ ਹੋ ਰਹੇ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਆਪਣੀ ਅਟੁੱਟ ਵਫ਼ਾਦਾਰੀ ਦੁਹਰਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਐਲਾਨ ਕੀਤਾ ਕਿ ਕੋਈ ਵੀ ਛਾਪੇਮਾਰੀ, ਧਮਕੀ ਜਾਂ ਸਿਆਸੀ ਦਬਾਅ ਉਨ੍ਹਾਂ ਨੂੰ ਜਾਂ ‘ਆਪ’ ਦੀਆਂ ਮਹਿਲਾ ਆਗੂਆਂ ਨੂੰ ਚੁੱਪ ਨਹੀਂ ਕਰਵਾ ਸਕਦਾ ਅਤੇ ਉਹ ਪੰਜਾਬ ਤੇ ਇਸ ਦੇ ਲੋਕਾਂ ਲਈ ਲੜਾਈ ਜਾਰੀ ਰੱਖਣਗੇ। ਉਨ੍ਹਾਂ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਜਦੋਂ ਤੱਕ ਮੈਂ ਜਿਉਂਦੀ ਹਾਂ, ਮੈਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਖੜ੍ਹੀ ਰਹਾਂਗੀ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਅਧੀਨ ਵੱਡੀ ਸਰਚ ਮੁਹਿੰਮ ਅਗਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਕਾਰਜਕਾਰੀ ਜਥੇਦਾਰ ਗੜਗੱਜ ਜਾਰੀ ਕਰਨਗੇ ਕੌਮ ਦੇ ਨਾਂਅ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।