ਪੈਰੋਲ ਲਈ ਅੱਜ ਦਾਇਰ ਕੀਤੀ ਜਾਵੇਗੀ ਅਰਜ਼ੀ- ਐਡਵੋਕੇਟ ਮਾਨ, ਪੰਨੂੰ
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)- ਐਡਵੋਕੇਟ ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਕਰਮਵੀਰ ਸਿੰਘ ਪੰਨੂੰ ਨੇ ਅੱਜ ਇਥੇ ਜ਼ਿਲ੍ਹਾ ਕਚਹਿਰੀ ਵਿਖੇ ਦੱਸਿਆ ਕਿ ਅਦਾਲਤ ਅੱਗੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਦਾ ਮੌਕਾ ਦੇਣ ਲਈ ਕਾਨੂੰਨੀ ਪੱਖ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਅਦਾਲਤ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦਿਆਂ ਪੈਰੋਲ ਦੇਣ ਬਾਰੇ ਹਮਦਰਦੀ ਪੂਰਵਕ ਵਿਚਾਰ ਕਰੇਗੀ।
ਐਡਵੋਕੇਟ ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਕਰਮਵੀਰ ਸਿੰਘ ਪੰਨੂੰ ਜ਼ਿਲ੍ਹਾ ਕਚਹਿਰੀ ਵਿਖੇ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
10-11-2026