11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਿਸਾਨ ਜਥੇਬੰਦੀਆਂ ਵਲੋਂ 20 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਸੜਕੀ ਤੇ ਰੇਲ ਆਵਾਜਾਈ ਜਾਮ ਕਰਨ ਦੀ ਚਿਤਾਵਨੀ ਗੰਨੇ ਦੇ ਰੇਟ ਤੇ ਬਕਾਇਆ ਰਾਸ਼ੀ ਸੰਬੰਧੀ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ

ਜਲੰਧਰ, 10 ਨਵੰਬਰ (ਜਸਪਾਲ ਸਿੰਘ)- ਪੰਜਾਬ ਵਿਚ ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਵਿਰੁੱਧ ਮੁੜ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਤੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਤੇ ਜਲੰਧਰ ਦੇ ਧੰਨੋਵਾਲੀ ਰੇਲਵੇ ਫਾਟਕ ਵਿਖੇ ਅਣਮਿੱਥੇ ਸਮੇਂ ਲਈ ਸੜਕੀ ਅਤੇ ਰੇਲ ਆਵਾਜਾਈ ਠੱਪ ਕਰ ਦਿੱਤੀ ਜਾਵੇਗੀ।

ਜੰਗਵੀਰ ਸਿੰਘ ਚੌਹਾਨ ਤੇ ਬਲਵਿੰਦਰ ਸਿੰਘ ਮੱਲੀਨੰਗਲ 11-11-2026
ਜਲੰਧਰ, 10 ਨਵੰਬਰ (ਜਸਪਾਲ ਸਿੰਘ)- ਪੰਜਾਬ ਵਿਚ ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਵਿਰੁੱਧ ਮੁੜ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਤੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਤੇ ਜਲੰਧਰ ਦੇ ਧੰਨੋਵਾਲੀ ਰੇਲਵੇ ਫਾਟਕ ਵਿਖੇ ਅਣਮਿੱਥੇ ਸਮੇਂ ਲਈ ਸੜਕੀ ਅਤੇ ਰੇਲ ਆਵਾਜਾਈ ਠੱਪ ਕਰ ਦਿੱਤੀ ਜਾਵੇਗੀ। ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਮੈਂਬਰ ਜੰਗਵੀਰ ਸਿੰਘ ਚੌਹਾਨ ਅਤੇ ਬਲਵਿੰਦਰ ਸਿੰਘ ਮੱਲ੍ਹੀਨੰਗਲ ਨੇ ਦੱਸਿਆ ਕਿ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਸੰਘਰਸ਼ ਲਈ ਮਜਬੂਰ ਹਨ । ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਗੰਨੇ ਦੀ ਕਰੀਬ 7 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ । ਇਸ ਤੋਂ ਇਲਾਵਾ ਗੰਨੇ ਦੇ ਭਾਅ ਵਿਚ ਵਾਧੇ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਹੋਇਆ ਤੇ ਖੰਡ ਮਿੱਲਾਂ ਚਾਲੂ ਕਰਨ ਦੀ ਤਰੀਕ ਵੀ ਤੈਅ ਨਹੀਂ ਕੀਤੀ ਗਈ । ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਇੱਕ ਹਫ਼ਤੇ ਅੰਦਰ ਮੰਗਾਂ ਲਾਗੂ ਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ, ਪਰ ਉਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਇੱਕ ਕਾਊਂਟਰ, ਇੱਕ ਪੇਮੈਂਟ ਦੀ ਮੰਗ ਪੂਰੀ ਕਰਨ ਤੇ ਖੰਡ ਮਿੱਲਾਂ ਜਲਦੀ ਚਾਲੂ ਕਰਨ ਦੀ ਵੀ ਮੰਗ ਕੀਤੀ । ਕਿਸਾਨਾਂ ਨੇ ਸਪੱਸ਼ਟ ਕੀਤਾ ਕਿ 18 ਨਵੰਬਰ ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ 20 ਨਵੰਬਰ ਤੋਂ ਤਿੱਖਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌ... ਅਗਲੀ ਖ਼ਬਰ ਨਸ਼ਿਆਂ ਅਤੇ ਹਥਿਆਰਾਂ ਵਿਰੁੱਧ ਪੰਜਾਬ ਤੇ ਹਰਿਆਣਾ ਪੁਲਿਸ ਵਲੋਂ ਸਾਂਝੀ ਮੁਹਿੰਮ ਵਿੱਢੀ ਜਾਵੇਗੀ ਪੰਜਾਬ ਤੇ ਹਰਿਆਣਾ ਦੇ 6...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।