11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੀ.ਸੀ.ਐਸ. ਮੇਨਜ਼ ਦੇ ਰਿਜ਼ਲਟ ਨੂੰ ਲੈ ਕੇ ਪ੍ਰੀਖਿਆਰਥੀਆਂ ਨਾਲ ਪੀ.ਪੀ.ਐਸ.ਸੀ. ਦਫ਼ਤਰ ਦੇ ਬਾਹਰ ਬੈਠੇ ਸਾ. ਕੇਂਦਰੀ ਮੰਤਰੀ ਬਿੱਟੂ

ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ.

ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵਲੋਂ ਐਲਾਨੇ ਪੀ.ਸੀ.ਐੱਸ. ਮੇਨਜ਼ ਪ੍ਰੀਖਿਆ ਦੇ ਨਤੀਜਿਆਂ ’ਚ ਪੱਖਪਾਤ ਅਤੇ ਧਾਂਦਲੀ ਦੇ ਦੋਸ਼ ਲਗਾਉਂਦਿਆਂ ਪ੍ਰੀਖਿਆਰਥੀਆਂ ਨੇ ਕਮਿਸ਼ਨ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ । ਇਸ ਧਰਨੇ ਵਿਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਸ਼ਮੂਲੀਅਤ ਕਰਦਿਆਂ ਪ੍ਰੀਖਿਆਰਥੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਪ੍ਰੀਖਿਆਰਥੀਆਂ ਦੇ ਇਕ ਵਫ਼ਦ ਵਲੋਂ ਪੀ.ਪੀ.ਐੱਸ.ਸੀ. ਦੇ ਚੇਅਰਮੈਨ ਵਿਨਾਇਕ ਸੈਣੀ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।ਇਸ ਮੌਕੇ ਬਿੱਟੂ ਨੇ ਦੋਸ਼ ਲਗਾਇਆ ਕਿ ਪੀ.ਸੀ.ਐੱਸ. ਮੇਨਜ਼ ਦੀ ਪ੍ਰੀਖਿਆ ਵਿਚ ਵੱਡੇ ਪੱਧਰ ’ਤੇ ਧਾਂਦਲੀ ਹੋਈ ਹੈ ਤੇ ਸਫ਼ਲ ਹੋਣ ਵਾਲਿਆਂ ਵਿਚ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਦੇ ਬੱਚੇ ਵੀ ਸ਼ਾਮਿਲ ਹਨ । ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦਿੱਲੀ ਤੋਂ ਚਲਾਏ ਜਾਣ ਅਤੇ ਪੰਜਾਬ ਦੇ ਸਰਕਾਰੀ ਤੰਤਰ ਵਿਚ ਦਖ਼ਲਅੰਦਾਜ਼ੀ ਦੇ ਦੋਸ਼ ਵੀ ਲਗਾਏ। ਪ੍ਰਦਰਸ਼ਨਕਾਰੀ ਪ੍ਰੀਖਿਆਰਥੀਆਂ ਨੇ ਮੰਗ ਕੀਤੀ ਕਿ ਸਫ਼ਲ ਉਮੀਦਵਾਰਾਂ ਦੇ ਨਾਂਅ ਤੇ ਉੱਤਰ ਪੱਤਰੀਆਂ ਦੀ ਜਾਂਚ ਕਰਨ ਵਾਲੇ ਪ੍ਰੋਫੈਸਰਾਂ ਦੀਆਂ ਵਿੱਦਿਅਕ ਯੋਗਤਾਵਾਂ ਜਨਤਕ ਕੀਤੀਆਂ ਜਾਣ । ਦੂਜੇ ਪਾਸੇ, ਪੀ.ਪੀ.ਐੱਸ.ਸੀ. ਦੇ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਚੇਅਰਮੈਨ ਨੇ ਪ੍ਰੀਖਿਆਰਥੀਆਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਹੈ । ਉਨ੍ਹਾਂ ਦਾਅਵਾ ਕੀਤਾ ਕਿ ਪ੍ਰੀਖਿਆ ਨਿਯਮਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਗਈ ਹੈ ਤੇ ਬਾਕੀ ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ ।
ਪਿਛਲੀ ਖ਼ਬਰ ਝੋਨੇ ਦੀ ਖਰੀਦ ਬੰਦ ਕਰਕੇ ਸਰਕਾਰ ਕਰ ਰਹੀ ਕਿਸਾਨਾਂ ਦਾ ਸ਼ੋਸ਼ਣ - ਲੱਖੋਵਾਲ ਐਨ.ਪੀ.ਕੇ. ਖਾਦ ਦੀਆਂ ਵਧਾਈਆਂ ਕੀਮਤਾਂ ਸਰਕਾਰ... ਅਗਲੀ ਖ਼ਬਰ ਕਰਮਬੀਰ ਸਿੰਘ ਗੁੱਲੂ ਗੋਰਾਇਆ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।