11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਕਾਂਗਰਸ ਵਲੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼ ਪਰਗਟ ਸਿੰਘ, ਬਾਜਵਾ ਅਤੇ ਰਾਣਾ ਕੇ.ਪੀ ਸਿੰਘ ਨੇ ਪ੍ਰਚਾਰ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ, 11 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ਰਾਜਧਾਨੀ ਚੰਡੀਗੜ੍ਹ ਤੋਂ ‘ਪੰਜਾਬ ਮੰਗਦਾ ਇਨਸਾਫ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.

ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ਰਾਜਧਾਨੀ ਚੰਡੀਗੜ੍ਹ ਤੋਂ ‘ਪੰਜਾਬ ਮੰਗਦਾ ਇਨਸਾਫ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮੁਹਿੰਮ ਦੀ ਪ੍ਰਚਾਰ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪੰਜਾਬ ਕਾਂਗਰਸ ਦੀ ਇਸ ਅਹਿਮ ਮੁਹਿੰਮ ਦੀ ਸ਼ੁਰੂਆਤ ਮੌਕੇ ਅੱਜ ਫਿਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਿਖਾਈ ਨਹੀਂ ਦਿੱਤੇ। ਮੁਹਿੰਮ ਦੇ ਆਗਾਜ਼ ਮੌਕੇ ਪਰਗਟ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਸੂਬੇ ਦੇ ਹਰ ਪਿੰਡ, ਹਰ ਸ਼ਹਿਰ ਅਤੇ ਹਰ ਮੁਹੱਲੇ ਤੱਕ ਪਹੁੰਚ ਕੇ ਨਾ ਸਿਰਫ਼ ਪੰਜਾਬ ਨਾਲ ਹੋਈ ਬੇਇਨਸਾਫ਼ੀ ਦਾ ਹਿਸਾਬ ਮੰਗਿਆ ਜਾਵੇਗਾ, ਸਗੋਂ ਪੰਜਾਬ ਦੇ ਭਵਿੱਖ ਦਾ ਖਾਕਾ ਵੀ ਪੇਸ਼ ਕੀਤਾ ਜਾਵੇਗਾ। ਇਸ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ, ਬੱਸਾਂ ਰਾਹੀਂ ਪ੍ਰਚਾਰ ਕੀਤਾ ਜਾਵੇਗਾ ਅਤੇ ਕਾਂਗਰਸੀ ਆਗੂ ਤੇ ਵਰਕਰ ਪੈਦਲ ਮਾਰਚ ਕਰਕੇ ਸਿੱਧੇ ਲੋਕਾਂ ਤੱਕ ਪਹੁੰਚਣਗੇ। ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਮਕਸਦ ਸਿਰਫ਼ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨਾ ਹੀ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਜਾਉਣ ਲਈ ਇੱਕ ਸਪੱਸ਼ਟ ਵਿਜ਼ਨ ਤਿਆਰ ਕਰਨਾ ਵੀ ਹੈ। ਇਸ ਲਈ ਸੂਬੇ ਦੇ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਮਾਹਿਰਾਂ, ਉਦਯੋਗਪਤੀਆਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ, ਔਰਤਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਪੰਜਾਬ ਮੰਗਦਾ ਇਨਸਾਫ਼’ ਸਿਰਫ਼ ਇਕ ਸਿਆਸੀ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਸਨਮਾਨ ਅਤੇ ਬਿਹਤਰ ਭਵਿੱਖ ਦੀ ਲੜਾਈ ਹੈ। ਕਾਂਗਰਸ ਪੰਜਾਬ ਨਾਲ ਜੁੜੇ ਹਰ ਵਰਗ ਨੂੰ ਨਾਲ ਲੈ ਕੇ ‘ਆਪ’ ਸਰਕਾਰ ਤੋਂ ਜਵਾਬ ਮੰਗੇਗੀ ਅਤੇ 2027 ਲਈ ਲੋਕਾਂ ਦੇ ਸੁਝਾਵਾਂ ’ਤੇ ਆਧਾਰਿਤ ਵਿਕਾਸ ਦਾ ਖਾਕਾ ਪੇਸ਼ ਕਰੇਗੀ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਲੋਂ ਜਿਸ ਤਰ੍ਹਾਂ ਲੋਕਾਂ ਦੇ ਮੁੱਦੇ ਚੁੱਕ ਕੇ ਉਨ੍ਹਾਂ ਦੇ ਹੱਕਾਂ ਲਈ ਇਕ ਵੱਡੀ ਲਹਿਰ ਬਣਾਈ ਗਈ ਹੈ ਉਸੇ ਤਰ੍ਹਾਂ ਪੰਜਾਬ ਕਾਂਗਰਸ ਪੰਜਾਬ ਵਿਚ ਲੋਕਾਂ ਨਾਲ ਹੋ ਰਹੀ ਧੱਕੇਸ਼ਾਹੀ ਖਿਲਾਫ ਲਹਿਰ ਬਣਾ ਕੇ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਦਾ ਕੰਮ ਕਰੇਗੀ। ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਕੁਲਜੀਤ ਸਿੰਘ ਨਾਗਰਾ, ਬਰਿੰਦਰਮੀਤ ਸਿੰਘ ਪਾਹੜਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ 25 ਨੂੰ ਤਲਬ ਅਗਲੀ ਖ਼ਬਰ ਆਲਮੀ ਤਪਸ਼ ਕਾਰਨ ਪਰਵਾਸੀ ਪੰਛੀਆਂ ਦੀ ਆਮਦ ਘਟੀ-ਡਾ. ਚੱਠਾ ਝੀਲ ਕੰਢਿਓਂ ਸਾਰੇ ਨਾਜਾਇਜ਼ ਕਬਜ਼ੇ ਹਟਾਏ ਜਾਣ-ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।