ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ’ਤੇ ਸਰਕਾਰ ਨੂੰ ਨੋਟਿਸ
ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਪਣੀ ਦਾਦੀ ਸਵ: ਚਰਨ ਕੌਰ ਦੀਆਂ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਲਈ ਲਾਈ ਪੈਰੋਲ ਦੀ ਅਰਜ਼ੀ ’ਤੇ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਲੋਂ ਅਰਜ਼ੀ ’ਤੇ ਸੁਣਵਾਈ ਕਰਦਿਆਂ ਸਰਕਾਰ ਤੋਂ ਕੱਲ੍ਹ ਲਈ ਜਵਾਬ ਮੰਗਿਆ ਹੈ।
ਅਜੀਤ ਡੈਸਕ
13-11-2026