13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਹਵਾਲਾਤੀ ਫ਼ਰਾਰ

ਫ਼ਿਰੋਜ਼ਪੁਰ, 12 ਨਵੰਬਰ (ਕੁਲਬੀਰ ਸਿੰਘ ਸੋਢੀ)-ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਲਈ ਦਾਖ਼ਲ ਇਕ ਹਵਾਲਾਤੀ ਪੁਲਿਸ ਗਾਰਦ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਹਵਾਲਾਤੀ ਦੀ ਪਛਾਣ ਰਮਨਦੀਪ ਸਿੰਘ ਉਰਫ਼ ਰੰਮੀ ਪੁੱਤਰ ਪ੍ਰੇਮ ਸਿੰਘ ਵਾਸੀ ਵਾਰਡ ਨੰਬਰ 3, ਮੱਲਾਂਵਾਲਾ ਵਜੋਂ ਹੋਈ ਹੈ।

ਅਜੀਤ ਡੈਸਕ 13-11-2026
ਫ਼ਿਰੋਜ਼ਪੁਰ, 12 ਨਵੰਬਰ (ਕੁਲਬੀਰ ਸਿੰਘ ਸੋਢੀ)-ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਲਈ ਦਾਖ਼ਲ ਇਕ ਹਵਾਲਾਤੀ ਪੁਲਿਸ ਗਾਰਦ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਹਵਾਲਾਤੀ ਦੀ ਪਛਾਣ ਰਮਨਦੀਪ ਸਿੰਘ ਉਰਫ਼ ਰੰਮੀ ਪੁੱਤਰ ਪ੍ਰੇਮ ਸਿੰਘ ਵਾਸੀ ਵਾਰਡ ਨੰਬਰ 3, ਮੱਲਾਂਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਹਵਾਲਾਤੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਦੱਸਿਆ ਗਿਆ ਹੈ। ਇਲਾਜ ਦੌਰਾਨ ਉਸ ਨੂੰ ਹਸਪਤਾਲ ਦੇ ਕੈਦੀ ਵਾਰਡ ਵਿਚ ਰੱਖਿਆ ਹੋਇਆ ਸੀ, ਜਿੱਥੋਂ ਉਹ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਟੀਮ ਵਲੋਂ ਮੌਕੇ ’ਤੇ ਪਹੁੰਚ ਕੇ ਹਵਾਲਾਤੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਹਵਾਲਾਤੀ ਰਮਨਦੀਪ ਸਿੰਘ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਨਿਖਿਲ ਗੁਪਤਾ ਨੇ ਦੱਸਿਆ ਕਿ ਹਵਾਲਾਤੀ ਰਮਨਦੀਪ ਸਿੰਘ ਦੀ ਲੱਤ ਵਿਚ ਰਾਡ ਪਾਈ ਹੋਈ ਸੀ ਅਤੇ ਉਸ ਨੂੰ ਰਾਡ ਕਢਵਾਉਣ ਲਈ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ।
ਪਿਛਲੀ ਖ਼ਬਰ ਸਿਆਸੀ ਖ਼ਤਰੇ ਕਾਰਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਦੀ ਕੋਸ਼ਿਸ਼-ਇਆਲੀ ਮੁੱਖ ਚੋਣ ਅਧਿਕਾਰੀ ਨਾਲ ਮੁਲਾ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਇਕ ਵਾਰ ਫਿਰ ‘ਕਟਹਿਰੇ’ ’ਚ ਲਾਹੌਰ ਦੇ ਪੁੰਛ ਹਾਊਸ ਵਿਖੇ ਪੁਤਲੇ ਬਿਆਨ ਕਰ ਰਹੇ ਸ਼ਹੀਦ-ਏ-ਆਜ਼ਮ ਦੇ ਮੁਕੱਦਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।