13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬਠਿੰਡਾ ਲੋਕ ਸਭਾ ਹਲਕੇ ’ਚ ‘ਆਪ’ ਦੀ ਦੂਜੀ ਸੂਚੀ ਨੇ ਟਿਕਟ ਦੇ ਦਾਅਵੇਦਾਰਾਂ ਦੇ ਸਾਹ ਸੂਤੇ! 6 ਹਲਕਿਆਂ ਦੇ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ’ਤੇ ਬਣੇ ਬੇਭਰੋਸਗੀ ਦੇ ਬੱਦਲ ਨਰਪਿੰਦਰ ਸਿੰਘ ਧਾਲੀਵਾਲ

ਰਾਮਪੁਰਾ ਫੂਲ, 12 ਨਵੰਬਰ-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਬਠਿੰਡਾ ਲੋਕ ਸਭਾ ਹਲਕੇ ਦੇ ਸਿਆਸੀ ਗਲਿਆਰਿਆਂ ਵਿਚ ਹਲਚਲ ਤੇਜ਼ ਹੋ ਗਈ ਹੈ। ‘ਆਪ’ ਨੇ ਬਠਿੰਡਾ ਲੋਕ ਸਭਾ ਅਧੀਨ ਆਉਂਦੇ ਕੁੱਲ 9 ਵਿਧਾਨ ਸਭਾ ਹਲਕਿਆਂ ਵਿਚੋਂ ਹੁਣ ਤੱਕ ਸਿਰਫ਼ ਤਿੰਨ ਸੀਟਾਂ ’ਤੇ ਹੀ ਆਪਣੇ ਪੱਤੇ ਖੋਲ੍ਹੇ ਹਨ।

ਅਜੀਤ ਡੈਸਕ 13-11-2026
ਰਾਮਪੁਰਾ ਫੂਲ, 12 ਨਵੰਬਰ-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਬਠਿੰਡਾ ਲੋਕ ਸਭਾ ਹਲਕੇ ਦੇ ਸਿਆਸੀ ਗਲਿਆਰਿਆਂ ਵਿਚ ਹਲਚਲ ਤੇਜ਼ ਹੋ ਗਈ ਹੈ। ‘ਆਪ’ ਨੇ ਬਠਿੰਡਾ ਲੋਕ ਸਭਾ ਅਧੀਨ ਆਉਂਦੇ ਕੁੱਲ 9 ਵਿਧਾਨ ਸਭਾ ਹਲਕਿਆਂ ਵਿਚੋਂ ਹੁਣ ਤੱਕ ਸਿਰਫ਼ ਤਿੰਨ ਸੀਟਾਂ ’ਤੇ ਹੀ ਆਪਣੇ ਪੱਤੇ ਖੋਲ੍ਹੇ ਹਨ। ਸਿਆਸੀ ਮਾਹਿਰਾਂ ਅਤੇ ਪਾਰਟੀ ਸੂਤਰਾਂ ਅਨੁਸਾਰ ਹਾਈਕਮਾਂਡ ਦੇ ਇਸ ਕਦਮ ਨੇ ਮੌਜੂਦਾ ਵਿਧਾਇਕਾਂ ਅਤੇ ਟਿਕਟ ਦੇ ਦਾਅਵੇਦਾਰਾਂ ਦੇ ਸਾਹ ਸੂਤ ਦਿੱਤੇ ਹਨ ਅਤੇ ਇਨ੍ਹਾਂ ਹਲਕਿਆਂ ਵਿਚ ਵੱਡੇ ਫੇਰਬਦਲ ਕੀਤੇ ਜਾਣ ਦੇ ਸਪੱਸ਼ਟ ਸੰਕੇਤ ਮਿਲ ਰਹੇ ਹਨ। ਪਾਰਟੀ ਵਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕ ਬਲਜਿੰਦਰ ਕੌਰ ਅਤੇ ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ ’ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਸੀ। ਇਸ ਤੋਂ ਬਾਅਦ ਦੂਜੀ ਸੂਚੀ ਵਿਚ ਬਠਿੰਡਾ ਦਿਹਾਤੀ ਹਲਕੇ ਤੋਂ ਵੱਡਾ ਬਦਲਾਅ ਕਰਦਿਆਂ ਵਿਵਾਦਾਂ ਵਿਚ ਘਿਰੇ ਰਹੇ ਮੌਜੂਦਾ ਵਿਧਾਇਕ ਅਮਿਤ ਰਤਨ ਦੀ ਥਾਂ ਪਹਿਲਾਂ ਤੋਂ ਹੀ ਹਲਕਾ ਇੰਚਾਰਜ ਵਜੋਂ ਵਿਚਰ ਰਹੇ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਗੋਪਾਲ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਬਾਕੀ ਰਹਿੰਦੇ ਛੇ ਵਿਧਾਨ ਸਭਾ ਹਲਕਿਆਂ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਬਠਿੰਡਾ ਸ਼ਹਿਰੀ ਤੋਂ ਮੌਜੂਦਾ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਥਾਂ ਇਸ ਵਾਰ ਅਮਰਜੀਤ ਸਿੰਘ ਮਹਿਤਾ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦਿੱਤੇ ਜਾਣ ਦੀ ਚਰਚਾ ਗਰਮ ਹੈ। ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਮੁਕਾਬਲੇ ਪਾਰਟੀ ਵਲੋਂ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਪਿਛਲੇ ਸਮੇਂ ਤੋਂ ਹਲਕੇ ਵਿਚ ਸਰਗਰਮ ਰੱਖਿਆ ਗਿਆ ਹੈ। ਭੁੱਚੋ ਮੰਡੀ ’ਚ ਵਿਧਾਇਕ ਮਾਸਟਰ ਜਗਸੀਰ ਸਿੰਘ ਦੀ ਜਗ੍ਹਾ ਉਨ੍ਹਾਂ ਦੇ ਸਪੁੱਤਰ ਜਾਂ ਫਿਰ ਕਿਸੇ ਨਵੇਂ ਢੁਕਵੇਂ ਚਿਹਰੇ ’ਤੇ ਦਾਅ ਖੇਡਣ ਬਾਰੇ ਚਰਚਾ ਚੱਲ ਰਹੀ ਹੈ। ਮਾਨਸਾ ਹਲਕੇ ਤੋਂ ਵਿਧਾਇਕ ਡਾ. ਵਿਜੇ ਸਿੰਗਲਾ ਦੀ ਬਜਾਏ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਚੁਸਪਿੰਦਰ ਸਿੰਘ ਚਹਿਲ ਦਾ ਨਾਂਅ ਮੋਹਰੀ ਦੱਸਿਆ ਜਾ ਰਿਹਾ ਹੈ। ਬੁਢਲਾਡਾ ਰਾਖਵੇਂ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਟਿਕਟ ਨੂੰ ਲੈ ਕੇ ਵੀ ਸਥਿਤੀ ਸਪੱਸ਼ਟ ਨਹੀਂ। ਮੌੜ ਹਲਕੇ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਹਿਲਾਂ ਹੀ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਚੁੱਕਾ ਹੈ ਤੇ ਹੁਣ ਤਾਜ਼ਾ ਘਟਨਾਕ੍ਰਮ ਅਨੁਸਾਰ ਉਨ੍ਹਾਂ ਦੀ ਥਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਇਸ ਹਲਕੇ ਤੋਂ ਚੋਣ ਲੜਾਉਣ ਦੀ ਰਣਨੀਤੀ ’ਤੇ ਚਰਚਾ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਉਧਰ ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਪਾਰਟੀ ਹਾਈਕਮਾਂਡ ਅੰਦਰੂਨੀ ਸਰਵੇਖਣਾਂ ਅਤੇ ਜ਼ਮੀਨੀ ਹਕੀਕਤਾਂ ਦੇ ਆਧਾਰ ’ਤੇ ਸੱਤਾ ਵਿਰੋਧੀ ਲਹਿਰ ਨੂੰ ਕਾਬੂ ਕਰਨ ਲਈ ਫ਼ੈਸਲੇ ਲੈਣ ਵਿਚ ਪੂਰੀ ਸਾਵਧਾਨੀ ਵਰਤ ਰਹੀ ਹੈ। ਹਾਲਾਂਕਿ, ਦੂਜੇ ਪਾਸੇ ਟਿਕਟਾਂ ਦੇ ਐਲਾਨ ਵਿਚ ਹੋ ਰਹੀ ਦੇਰੀ ਕਾਰਨ ਸੰਭਾਵੀ ਉਮੀਦਵਾਰਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਲੰਘਦਿਆਂ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਬਿਸਾਤ ਵਿਛਣੀ ਸ਼ੁਰੂ ‘ਆਪ’ ਵਲੋਂ 71 ਉਮੀ... ਅਗਲੀ ਖ਼ਬਰ ਪਾਕਿ ਵਿਦੇਸ਼ ਮੰਤਰੀ ਮੰਤਰੀ ਦੇ ਪੋਤੇ ਸਮੇਤ 8 ਮੁਲਜ਼ਮਾਂ ’ਤੇ ਸਮੂਹਿਕ ਜਬਰ ਜਨਾਹ ਕਰਨ ਦੇ ਦੋਸ਼ ਆਇਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।