ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਸਾਥੀ ਦਾ ਬਠਿੰਡਾ ਸਿਵਲ ਹਸਪਤਾਲ ’ਚ ਕਰਵਾਇਆ ਮੈਡੀਕਲ ਚੈੱਕਅਪ
ਬਠਿੰਡਾ, 13 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਸਾਥੀ ਬਾਬਾ ਬਸੰਤ ਸਿੰਘ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਚੱਲਦਿਆਂ ਇਲਾਜ ਲਈ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰ ਵਲੋਂ ਦੋਵਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ।
ਅਜੀਤ ਡੈਸਕ
14-11-2026