14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਹੋਵੇਗਾ ਨਸ਼ਾ ਮੁਕਤ-ਹਰਸਿਮਰਤ ਕੌਰ ਬਾਦਲ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)–ਪੰਜਾਬ ਭਰ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਬੈਨਰ ਹੇਠ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਵਿਚ ਤਰਨ ਤਾਰਨ ਵਿਖੇ ਔਰਤਾਂ ਦੀ ਭਰਵੀਂ ਰੈਲੀ ਕਰਵਾਈ ਗਈ। ਇਸ ਰੈਲੀ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 14-11-2026
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)–ਪੰਜਾਬ ਭਰ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਬੈਨਰ ਹੇਠ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਵਿਚ ਤਰਨ ਤਾਰਨ ਵਿਖੇ ਔਰਤਾਂ ਦੀ ਭਰਵੀਂ ਰੈਲੀ ਕਰਵਾਈ ਗਈ। ਇਸ ਰੈਲੀ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਧੋਖਾ ਕੀਤਾ ਹੈ। ਇਨ੍ਹਾਂ ਦੋਵਾਂ ਪਾਰਟੀਆਂ ਨੇ ਨਸ਼ੇ ਦੀ ਅਲਾਮਤ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜਿਹਾ ਕਰਨ ਦੀ ਬਜਾਏ ਨਸ਼ੇ ਨੂੰ ਏਨਾ ਉਤਸ਼ਾਹਿਤ ਕੀਤਾ ਹੈ ਕਿ ਅੱਜ ਪੰਜਾਬ ਭਰ ਵਿਚ ਨਸ਼ੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ। ਪੰਜਾਬ ਦੇ ਲੋਕ ਨਸ਼ੇ ਦੇ ਨਾਲ ਨਾਲ ਗੈਂਗਸਟਰਵਾਦ ਨਾਲ ਪਿਸ ਰਹੇ ਹਨ। ਪੰਜਾਬ ਵਿਚ ਫੈਲਿਆ ਨਸ਼ਾ ਪੀੜੀਆਂ ਨੂੰ ਖ਼ਤਮ ਕਰ ਰਿਹਾ ਹੈ ਅਤੇ ਲੋਕ ਹੁਣ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਵਾਅਦਾ ਖ਼ਿਲਾਫੀ ਤੋਂ ਜਾਣੂ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਵੱਡੀਆਂ ਸਹੂਲਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਡਰੱਗ ਮਾਫੀਆ ਵਿਰੁੱਧ ਕਾਰਵਾਈ ਕਰਨ ਲਈ ਇਕ ਮਹਿਲਾ ਡੀ.ਜੀ.ਪੀ. ਦੀ ਅਗਵਾਈ ਵਿਚ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਕ ਨਵਾਂ ਕਾਨੂੰਨ ਲਾਗੂ ਕੀਤਾ ਜਾਵੇਗਾ, ਜੋ ਨਸ਼ੇ ਦੇ ਅਪਰਾਧੀਆਂ ਨੂੰ 10 ਸਾਲਾਂ ਲਈ ਜ਼ਮਾਨਤ ਦੇਣ ਤੋਂ ਇਨਕਾਰ ਕਰੇਗਾ, ਉਨ੍ਹਾਂ ਦੀ ਜਾਇਦਾਦ ਜ਼ਬਤ ਕਰੇਗਾ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਇਕ ਨਵਾਂ ਕਾਨੂੰਨ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਉਹ ਆਪਣਾ ਬਣਦਾ ਯੋਗਦਾਨ ਪਾਉਣ। ਇਸ ਮੌਕੇ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਨੇ ਹਾਜ਼ਰ ਔਰਤਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਆਉਣ ’ਤੇ ਹਲਕੇ ਵਿਚ ਪੂਰੀ ਤਰ੍ਹਾਂ ਨਸ਼ਾਬੰਦੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਫਿਰੌਤੀਆਂ ਤੋਂ ਵੀ ਛੁਟਕਾਰਾ ਦਿਵਾਇਆ ਜਾਵੇਗਾ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਸਿਕੰਦਰ ਸਿੰਘ ਵਰ੍ਹਾਣਾ, ਸੂਬਾ ਮਹਿਲਾ ਪ੍ਰਧਾਨ ਹਰਗੋਬਿੰਦ ਕੌਰ, ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਡਿਆਲ, ਬੀਬੀ ਸੁਰਜੀਤ ਕੌਰ ਕਰਮੂੰਵਾਲਾ, ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ, ਸਰਪੰਚ ਕੁੁਲਦੀਪ ਕੌਰ ਜਹਾਂਗੀਰ ਮੀਤ ਪ੍ਰਧਾਨ, ਰਾਜਵਿੰਦਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ ਖੇਲਾ, ਸਰਪੰਚ ਗੁਰਸਿਮਰਤਪਾਲ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸੱਤੇਸ਼ਵਰ ਮਹਾਦੇਵ ਮੰਦਰ ਵਿਖੇ ਸਪਤਾਹਕ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਗਿਲਗਿਤ-ਬਾਲਟਿਸਤਾਨ ’ਚ ਯਾਤਰੀ ਵੈਨ ਨਦੀ ’ਚ ਡਿਗੀ-11 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।