ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ-ਕੰਗ ਲਾਂਘਾ ਨੂੰ ਬੰਦ ਰੱਖਣਾ ਸਿਰਫ਼ ਸੁਰੱਖਿਆ ਦਾ ਮਸਲਾ ਨਹੀਂ, ਸਗੋਂ ਸਿਆਸੀ ਫ਼ੈਸਲਾ-ਧਾਲੀਵਾਲ
ਚੰਡੀਗੜ੍ਹ 16 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ। ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਸ਼ਵ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਚੁੱਕੇ ਹਨ ਅਤੇ ਬਿਨਾਂ ਕਿਸੇ ਦੇਰੀ ਦੇ ਲਾਂਘਾ ਖੋਲ੍ਹਣ ਦੀ ਅਪੀਲ ਕਰ ਚੁੱਕੇ ਹਨ।
ਅਜੀਤ ਡੈਸਕ
17-11-2026