16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਪਾਈਸਜੈੱਟ ਏਅਰਲਾਈਨ ਦੀਆਂ ਦੁਬਈ-ਅੰਮ੍ਰਿਤਸਰ ਉਡਾਣਾਂ ਰੱਦ ਹੋਣ ’ਤੇ ਭੜਕੇ ਯਾਤਰੀ

ਰਾਜਾਸਾਂਸੀ, 16 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਹਵਾਈ ਅੱਡੇ ’ਤੇ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ ਮੁੜ ਰੱਦ ਹੋਣ ਕਾਰਨ ਖੱਜਲ ਖ਼ੁਆਰ ਹੋਏ ਯਾਤਰੀਆਂ ਨੇ ਹਵਾਈ ਅੱਡੇ ਤੇ ਸਪਾਈਸਜੈੱਟ ਦੀ ਖਿੜਕੀ ਮੂਹਰੇ ਜੰਮ੍ਹ ਕੇ ਨਾਅਰੇਬਾਜੀ ਕੀਤੀ। ਦੁਬਈ ਹਵਾਈ ਅੱਡੇ ’ਤੇ ਸਪਾਈਸਜੈੱਟ ਏਅਰਲਾਈਨ ਦੀ ਬਕਾਇਆ ਅਦਾਇਗੀ ਦਾ ਮਾਮਲਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭੁਗਤਣਾ ਪੈ ਰਿਹਾ ਹੈ।

ਅਜੀਤ ਡੈਸਕ 17-11-2026
ਰਾਜਾਸਾਂਸੀ, 16 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਹਵਾਈ ਅੱਡੇ ’ਤੇ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ ਮੁੜ ਰੱਦ ਹੋਣ ਕਾਰਨ ਖੱਜਲ ਖ਼ੁਆਰ ਹੋਏ ਯਾਤਰੀਆਂ ਨੇ ਹਵਾਈ ਅੱਡੇ ਤੇ ਸਪਾਈਸਜੈੱਟ ਦੀ ਖਿੜਕੀ ਮੂਹਰੇ ਜੰਮ੍ਹ ਕੇ ਨਾਅਰੇਬਾਜੀ ਕੀਤੀ। ਦੁਬਈ ਹਵਾਈ ਅੱਡੇ ’ਤੇ ਸਪਾਈਸਜੈੱਟ ਏਅਰਲਾਈਨ ਦੀ ਬਕਾਇਆ ਅਦਾਇਗੀ ਦਾ ਮਾਮਲਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਡਾਣਾਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਯਾਤਰੀਆਂ ਦੀਆਂ ਯਾਤਰਾ ਯੋਜਨਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਜਾਣਕਾਰੀ ਅਨੁਸਾਰ ਦੁਬਈ ਦੀ ਗਰਾਊਂਡ ਹੈਂਡਲਿੰਗ ਕੰਪਨੀ ਡੀ.ਐੱਨ.ਏ.ਟੀ.ਏ. ਨਾਲ ਸਪਾਈਸਜੈੱਟ ਦੀ ਲਗਭਗ 1.4 ਕਰੋੜ ਯੂ.ਏ.ਈ. ਦਿਰਹਮ, ਭਾਵ ਕਰੀਬ 35.8 ਕਰੋੜ ਰੁਪਏ ਦੀ ਬਕਾਇਆ ਰਕਮ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਦੁਬਈ ਹਵਾਈ ਅੱਡੇ ਤੇ ਸਪਾਈਸਜੈੱਟ ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਦੀਆਂ ਰਿਪੋਰਟਾਂ ਹਨ। ਗੁੱਸੇ ਵਿਚ ਆਏ ਯਾਤਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਢੁੱਕਵੇਂ ਪ੍ਰਬੰਧ ਦੇ ਇੱਥੇ ਛੱਡ ਦਿੱਤਾ ਗਿਆ ਹੈ। ਯਾਤਰੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਸਮੇਂ ਸਿਰ ਕੋਈ ਸੰਤੁਸ਼ਟੀਜਨਕ ਜਵਾਬ ਮਿਲਿਆ ਅਤੇ ਨਾ ਹੀ ਰਹਿਣ ਲਈ ਹੋਟਲ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਡਾਣ ਰੱਦ ਹੋਣ ਕਾਰਨ ਉਨ੍ਹਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਹੋਏ ਹਨ ਅਤੇ ਉਹ ਏਅਰਲਾਈਨ ਦੇ ਕਾਊਂਟਰ ਦੇ ਅੱਗੇ ਬੇਬੱਸ ਤੇ ਮਜਬੂਰ ਹਨ।
ਪਿਛਲੀ ਖ਼ਬਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਜੋੜ ਮੇਲਾ 24 ਤੋਂ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਹਮੇਸ਼ਾ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਦੀ ਪ੍ਰੇਰਨਾ ਦਿੰਦੀ ਰਹੇਗੀ-ਮੁੱਖ ਮੰਤਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।