18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਪ੍ਰੋਗਰਾਮ ਨੂੰ ਮਾਨਤਾ

ਆਦਮਪੁਰ, 17 ਨਵੰਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਦੇ ਬੀ. ਐੱਸ.

ਅਜੀਤ ਡੈਸਕ 18-11-2026
ਆਦਮਪੁਰ, 17 ਨਵੰਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਦੇ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਪ੍ਰੋਗਰਾਮ ਨੂੰ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ.) ਵਲੋਂ ਮਾਨਤਾ ਦਿੱਤੀ ਗਈ ਹੈ। ਇਸ ਪ੍ਰਾਪਤੀ ’ਤੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਨੇ ਖੇਤੀ ਬਾੜੀ ਵਿਭਾਗ ਨੂੰ ਵਧਾਈ ਦਿੱਤੀ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਹਾਇਕ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਅਕਾਦਮਿਕ ਉੱਤਮਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਪ੍ਰਬੰਧਨ ਵਲੋਂ ਦਿੱਤੇ ਗਏ ਕੀਮਤੀ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਮਾਨਤਾ ਖੇਤੀਬਾੜੀ ਸਿੱਖਿਆ, ਖੋਜ ਅਤੇ ਨਵੀਨਤਾ ਦੇ ਖੇਤਰ ਵਿਚ ਯੂਨੀਵਰਸਿਟੀ ਦੇ ਯੋਗਦਾਨ ਨੂੰ ਹੋਰ ਮਜ਼ਬੂਤ ਕਰੇਗੀ। ਇਹ ਮਾਨਤਾ ਖੇਤੀਬਾੜੀ ਸਿੱਖਿਆ ਪ੍ਰਦਾਨ ਕਰਨ ਅਤੇ ਹੁਨਰਮੰਦ, ਯੋਗ ਅਤੇ ਗਿਆਨਵਾਨ ਖੇਤੀਬਾੜੀ ਮਾਹਿਰ ਤਿਆਰ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਇਸ ਮੌਕੇ ਸਮੂਹ ਡੀਨ ਸਾਹਿਬਾਨ, ਖੇਤੀਬਾੜੀ ਵਿਭਾਗ ਦੇ ਮੁਖੀ, ਫੈਕਲਟੀ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ
ਪਿਛਲੀ ਖ਼ਬਰ ਸੰਤ ਅਮਰ ਸਿੰਘ ਬੜੂੰਦੀ ਵਾਲਿਆਂ ਦਾ ਦਸਹਿਰਾ ਸਮਾਗਮ ਕੱਲ੍ਹ ਬੜੂੰਦੀ ’ਚ ਅਗਲੀ ਖ਼ਬਰ ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।