18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਮਰਜੀਤ ਸਿੰਘ ਚਾਵਲਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੂਪਨਗਰ ਦੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਵਿਚ ਹੋਈ ਸੁਣਵਾਈ ਉਪਰੰਤ ਇਹ ਫ਼ੈਸਲਾ ਲਏ ਜਾਣ ਦੀ ਮੁੱਢਲੀ ਜਾਣਕਾਰੀ ਸਾਹਮਣੇ ਆਈ ਹੈ।

ਅਜੀਤ ਡੈਸਕ 18-11-2026
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੂਪਨਗਰ ਦੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਵਿਚ ਹੋਈ ਸੁਣਵਾਈ ਉਪਰੰਤ ਇਹ ਫ਼ੈਸਲਾ ਲਏ ਜਾਣ ਦੀ ਮੁੱਢਲੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਅਦਾਲਤ ਦਾ ਵਿਸਥਾਰਤ ਲਿਖਤੀ ਹੁਕਮ ਅਜੇ ਜਾਰੀ ਨਹੀਂ ਹੋਇਆ ਅਤੇ ਨਾ ਹੀ ਅਦਾਲਤੀ ਵੈੱਬਸਾਈਟ ’ਤੇ ਅੱਪਲੋਡ ਕੀਤਾ ਗਿਆ ਹੈ। ਇਸ ਲਈ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਆਧਾਰਾਂ ਬਾਰੇ ਅਧਿਕਾਰਤ ਜਾਣਕਾਰੀ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਹੀ ਸਪਸ਼ਟ ਹੋਵੇਗੀ। ਜਾਣਕਾਰੀ ਅਨੁਸਾਰ 12 ਨਵੰਬਰ 2026 ਨੂੰ ਅਮਰਜੀਤ ਸਿੰਘ ਚਾਵਲਾ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਅਦਾਲਤ ਵਿਚ ਬਹਿਸ ਹੋਈ ਸੀ। ਇਸ ਮੌਕੇ ਉਨ੍ਹਾਂ ਵਲੋਂ ਚਾਰ ਵਕੀਲਾਂ ਦਾ ਪੈਨਲ ਪੇਸ਼ ਹੋਇਆ, ਜਦਕਿ ਸਰਕਾਰ ਅਤੇ ਪੁਲਿਸ ਵਲੋਂ ਐੱਸ.ਆਈ.ਟੀ. ਦੇ ਅਧਿਕਾਰੀ ਡੀ.ਐਸ.ਪੀ. ਕਰਨ ਸਿੰਘ ਸੰਧੂ, ਮੁੱਲਾਂਪੁਰ ਦਾਖਾ ਸਨ । ਅਦਾਲਤ ਵਲੋਂ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਅਤੇ ਪੇਸ਼ ਦਸਤਾਵੇਜ਼ਾਂ ਦੀ ਘੋਖ-ਪੜਤਾਲ ਉਪਰੰਤ ਜ਼ਮਾਨਤ ਅਰਜ਼ੀ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ।
ਪਿਛਲੀ ਖ਼ਬਰ ਕਾ: ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਵਿਆਹ ਸਮਾਗਮ ’ਚ ਜਾਣ ਦੀ ਨਹੀਂ ਮਿਲੀ ਇਜਾਜ਼ਤ ਅਗਲੀ ਖ਼ਬਰ ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਸੁਨਿਆਰੇ ਦੇ ਘਰ ’ਤੇ ਫਾਇਰਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।