19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਰਤ-ਪਾਕਿ ਸਰਹੱਦ ਨੇੜਿਓਂ ਤਿੰਨ ਵਿਅਕਤੀ ਸ਼ੱਕੀ ਹਾਲਾਤ ’ਚ ਕਾਬੂ

ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਸ਼ੱਕੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦੇ ਸ਼ੱਕ ਹੇਠ ਫ਼ਿਰੋਜ਼ਪੁਰ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਦੋ ਮੋਟਰਸਾਈਕਲ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕਰਕੇ ਐੱਨ.

ਅਜੀਤ ਡੈਸਕ 20-11-2026
ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਸ਼ੱਕੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦੇ ਸ਼ੱਕ ਹੇਠ ਫ਼ਿਰੋਜ਼ਪੁਰ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਦੋ ਮੋਟਰਸਾਈਕਲ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 18 ਨਵੰਬਰ ਨੂੰ ਬੈਰੀਅਰ ਫ਼ਿਰੋਜ਼ਪੁਰ ਵਿਖੇ ਤਾਇਨਾਤ ਏ.ਸੀ. ਕੰਪਨੀ ਕਮਾਂਡਰ ਮਹੇਸ਼ ਕੁਮਾਰ ਵਲੋਂ ਪੁਲਿਸ ਨੂੰ ਦਿੱਤੀ ਸੂਚਨਾ ਵਿਚ ਦੱਸਿਆ ਗਿਆ ਕਿ ਪਾਕਿਸਤਾਨ ਵਾਲੇ ਪਾਸਿਉਂ ਡਰੋਨ ਰਾਹੀਂ ਸ਼ੱਕੀ ਖੇਪ ਭੇਜੇ ਜਾਣ ਦੀਆਂ ਗਤੀਵਿਧੀਆਂ ਨਾਲ ਸੰਬੰਧਿਤ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਗੁਰੂਹਰਸਹਾਏ ਇਲਾਕੇ ਦੀ ਸਰਹੱਦੀ ਪੱਟੀ ’ਚੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਪੱਪਨ ਉਰਫ਼ ਪੱਪੂ ਪੁੱਤਰ ਭਜਨ ਸਿੰਘ ਵਾਸੀ ਪਿੰਡ ਭੱਖੜਾ ਥਾਣਾ ਸਦਰ ਫ਼ਿਰੋਜ਼ਪੁਰ, ਕਰਨ ਕੁਮਾਰ ਪੁੱਤਰ ਸੁਰਜੀਤ ਸਿੰਘ ਅਤੇ ਸਾਜਨ ਕੁਮਾਰ ਪੁੱਤਰ ਮਹਿੰਦਰ ਸਿੰਘ, ਦੋਵੇਂ ਵਾਸੀ ਪਿੰਡ ਨਿਧਾਣਾ, ਥਾਣਾ ਗੁਰੂਹਰਸਹਾਏ ਵਜੋਂ ਹੋਈ ਹੈ।
ਪਿਛਲੀ ਖ਼ਬਰ ਪੰਜਾਬ ’ਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ-ਬਲਤੇਜ ਪੰਨੂ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।