19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ’ਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ-ਬਲਤੇਜ ਪੰਨੂ

ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪਟਿਆਲਾ ਵਿਖੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਭਾਖੜਾ ਨਹਿਰ ਦੇ ਪੁਲ ਦੇ ਡਿੱਗਣ ਦੇ ਮਾਮਲੇ ’ਤੇ ਭਾਜਪਾ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ. ਐਚ.

ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪਟਿਆਲਾ ਵਿਖੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਭਾਖੜਾ ਨਹਿਰ ਦੇ ਪੁਲ ਦੇ ਡਿੱਗਣ ਦੇ ਮਾਮਲੇ ’ਤੇ ਭਾਜਪਾ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਕਰੜੇ ਹੱਥੀਂ ਲੈਂਦਿਆਂ ਉਸਾਰੀ ਦੀ ਗੁਣਵੱਤਾ, ਸਾਂਭ-ਸੰਭਾਲ ਦੀ ਘਾਟ ਅਤੇ ਯਾਤਰੀਆਂ ਨੂੰ ਮੁੱਢਲੀ ਸੁਰੱਖਿਆ ਤੇ ਸਹੂਲਤਾਂ ਦਿੱਤੇ ਬਿਨਾਂ ਕੀਤੀ ਜਾ ਰਹੀ ਭਾਰੀ ਟੋਲ ਉਗਰਾਹੀ ’ਤੇ ਗੰਭੀਰ ਸਵਾਲ ਚੁੱਕੇ ਹਨ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਡਿੱਗਿਆ ਹੋਇਆ ਪੁਲ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬਣਾਈਆਂ ਗਈਆਂ ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਹਿੱਸਾ ਸੀ। 2016 ਵਿਚ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਉਨ੍ਹਾਂ ਦਾਅਵਿਆਂ ਨੂੰ ਯਾਦ ਕਰਦਿਆਂ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਪੰਜਾਬ ਨੂੰ ਅਜਿਹੀਆਂ ‘ਬੰਬ ਪਰੂਫ਼’ ਸੜਕਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਬੰਬ ਨਾਲ ਵੀ ਨੁਕਸਾਨ ਨਹੀਂ ਪਹੁੰਚਾਇਆ ਜਾ ਸਕਦਾ, ਉਨ੍ਹਾਂ ਕਿਹਾ, “ਇਨ੍ਹਾਂ ਸੜਕਾਂ ਅਤੇ ਪੁਲਾਂ ਦੀ ਹਾਲਤ ਨੇ ਉਨ੍ਹਾਂ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ, “ਦੇਸ਼ ਭਰ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਹਾਈਵੇਅਜ਼ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਉਸਾਰੀ ਦੇ ਕੁਝ ਦਿਨਾਂ, ਮਹੀਨਿਆਂ ਜਾਂ ਸਾਲਾਂ ਦੇ ਅੰਦਰ ਹੀ ਪੁਲ ਡਿੱਗ ਰਹੇ ਹਨ। ਇਸ ਦੇ ਉਲਟ, ਪੰਜਾਬ ਵਿੱਚ ਕਈ ਪੁਲ 100 ਤੋਂ 125 ਸਾਲਾਂ ਤੋਂ ਵੱਧ ਸਮੇਂ ਤੋਂ ਮਜ਼ਬੂਤੀ ਨਾਲ ਖੜ੍ਹੇ ਹਨ। ਇੱਕ ਨਵੇਂ ਬਣੇ ਪੁਲ ਦਾ ਡਿੱਗਣਾ ਉਸਾਰੀ ਦੀ ਗੁਣਵੱਤਾ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਕਰਨ ਵਿੱਚ ਕੇਂਦਰੀ ਅਥਾਰਟੀਆਂ ਦੀ ਨਾਕਾਮੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਪਿਛਲੀ ਖ਼ਬਰ ਸ਼ੋ੍ਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ਸੁਖਬੀਰ ਵਲੋਂ ਮੈਂਬਰਾਂ ਨਾਲ ਮੁਲਾਕਾਤ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ਨੇੜਿਓਂ ਤਿੰਨ ਵਿਅਕਤੀ ਸ਼ੱਕੀ ਹਾਲਾਤ ’ਚ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।