ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ
ਸੰਗਰੂਰ, 19 ਨਵੰਬਰ (ਧੀਰਜ ਪਸੋਰੀਆ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਲੱਗੇ ਪੱਕੇ ਮੋਰਚੇ ਦੇ ਸੱਤਵੇਂ ਦਿਨ ਵੇਰਕਾ ਮਿਲਕ ਪਲਾਂਟ ਦੇ ਨੇੜੇ ਕੀਤੀ ਗਈ ਰੈਲੀ ’ਚ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਉਪਰੰਤ ਮੁਲਾਜ਼ਮਾਂ, ਪੈਨਸ਼ਨਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ।
ਸੰਗਰੂਰ, 19 ਨਵੰਬਰ (ਧੀਰਜ ਪਸੋਰੀਆ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਲੱਗੇ ਪੱਕੇ ਮੋਰਚੇ ਦੇ ਸੱਤਵੇਂ ਦਿਨ ਵੇਰਕਾ ਮਿਲਕ ਪਲਾਂਟ ਦੇ ਨੇੜੇ ਕੀਤੀ ਗਈ ਰੈਲੀ ’ਚ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਉਪਰੰਤ ਮੁਲਾਜ਼ਮਾਂ, ਪੈਨਸ਼ਨਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਰੈਲੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਬਾਹਰ ਮੁੱਖ ਸੜਕ ਤੇ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਹੋਏ ਸਨ, ਪੁਲਿਸ ਨੇ ਬੈਰੀਕੇਡ ਲਗਾ ਕੇ ਮੁਜ਼ਾਹਰਾਕਾਰੀਆਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕਰੀਬ ਅੱਧਾ ਕਿਲੋਮੀਟਰ ਪਹਿਲਾਂ ਹੀ ਰੋਕ ਲਿਆ। ਰੋਹ ਭਰਪੂਰ ਮਾਰਚ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਜੋਸ਼ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ 25 ਨਵੰਬਰ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਦਾ ਐਲਾਨ ਐਸ.ਡੀ.ਐਮ. ਸੰਗਰੂਰ ਵਲੋਂ ਖੁਦ ਆ ਕੇ ਮੁਜ਼ਾਹਰਾਕਾਰੀਆਂ ਵਿਚ ਕੀਤਾ ਗਿਆ। ਇਸ ਤੋਂ ਪਹਿਲਾਂ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਆਗੂ ਸਾਥੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਧਨਵੰਤ ਸਿੰਘ ਭੱਠਲ, ਸੁਖਚੈਨ ਸਿੰਘ ਖਹਿਰਾ, ਜਰਮਨਜੀਤ ਸਿੰਘ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਸਾਹਿਲ ਸ਼ਰਮਾ, ਪ੍ਰੇਮ ਚਾਵਲਾ, ਦਰਸ਼ਨ ਸਿੰਘ ਲੁਬਾਣਾ, ਭਜਨ ਸਿੰਘ ਗਿੱਲ, ਤਰਸੇਮ ਭੱਠਲ, ਗਗਨਦੀਪ ਸਿੰਘ ਭੁੱਲਰ, ਅਮਰੀਕ ਸਿੰਘ ਕੰਗ, ਕੁਲਵਿੰਦਰ ਸਿੰਘ ਢਿੱਲੋ, ਦਵਿੰਦਰ ਸਿੰਘ ਪਸੋਰ, ਜਗਦੀਪ ਸਿੰਘ ਚਾਹਲ ਅਤੇ ਬਚਿੱਤਰ ਸਿੰਘ ਨੇ ਸੰਬੋਧਨ ਕੀਤਾ। ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਹੋਰ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਪਿੰਕੀ ਪਟਿਆਲਾ, ਸਿਮਰਜੀਤ ਕੌਰ, ਰਾਣੋ ਖੇੜੀ ਗਿੱਲਾਂ, ਜਸਵੀਰ ਸਿੰਘ ਤਲਵਾੜਾ, ਕਰਮਜੀਤ ਸਿੰਘ ਬੀਹਲਾ, ਚਰਨ ਸਿੰਘ ਸੰਧੂ,ਅਵਤਾਰ ਸਿੰਘ ਕੈਂਥ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਮਨਪ੍ਰੀਤ ਕੰਬੋਜ, ਬੋਬਿੰਦਰ ਸਿੰਘ, ਅਨੂਰਿਧ ਮੋਦਗਿਲ, ਬਲਜਿੰਦਰ ਸਿੰਘ ਧਾਲੀਵਾਲ, ਤਜਿੰਦਰ ਸਿੰਘ ਨੰਗਲ, ਬਲਵੰਤ ਸਿੰਘ ਬਾਗੜੀਆਂ, ਪ੍ਰੀਤ ਭਗਵਾਨ ਸਿੰਘ, ਸੁਖਪ੍ਰੀਤ ਪੰਨੂ, ਬਲਵਿੰਦਰ ਸਿੰਘ ਉਗਰਾਹਾ, ਭਿੰਦਰ ਸਿੰਘ ਚਾਹਲ, ਦਿਗਵਿਜੇਪਾਲ ਸ਼ਰਮਾ, ਮਨਪ੍ਰੀਤ ਸਿੰਘ, ਵਿਨੋਦ ਸਾਗਰ, ਗੁਰਸੇਵਕ ਸਿੰਘ ਤਰਨਤਾਰਨ, ਪ੍ਰਗਟਜੀਤ ਕਿਸ਼ਨਪੁਰਾ, ਅਰਵਿੰਦਰ ਡਾਚੀ, ਨਿਰਮਲਜੀਤ ਸਿੰਘ ਚਾਨੇ, ਹਰਨੇਕ ਸਿੰਘ, ਪਰਵਿੰਦਰ ਸਿੰਘ, ਪ੍ਰਦੀਪ ਵਿਨਾਇਕ, ਸੰਦੀਪ ਭੰਬਕ ਮੌਜੂਦ ਸਨ।