20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਭਲਕੇ ਲੁਧਿਆਣਾ ਤੋਂ ਵੜਿੰਗ ਦੀ ਅਗਵਾਈ ’ਚ ਕਾਂਗਰਸ ਕੱਢੇਗੀ ‘ਇਨਸਾਫ਼ ਮਾਰਚ’

ਲੁਧਿਆਣਾ, 19 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੱਚਤ ਭਵਨ ਵਿਖੇ 21 ਨਵੰਬਰ ਨੂੰ ਕੱਢੇ ਜਾਣ ਵਾਲੇ ‘ਇਨਸਾਫ਼ ਮਾਰਚ’ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ਵਿਚ ਵੱਧ ਰਹੇ ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ, ਜਿਸ ਨੂੰ ਲੈ ਕੇ ਮੁੱਖ ਤੌਰ ’ਤੇ ‘ਆਪ’ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।

ਅਜੀਤ ਡੈਸਕ 20-11-2026

ਲੁਧਿਆਣਾ, 19 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੱਚਤ ਭਵਨ ਵਿਖੇ 21 ਨਵੰਬਰ ਨੂੰ ਕੱਢੇ ਜਾਣ ਵਾਲੇ ‘ਇਨਸਾਫ਼ ਮਾਰਚ’ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ਵਿਚ ਵੱਧ ਰਹੇ ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ, ਜਿਸ ਨੂੰ ਲੈ ਕੇ ਮੁੱਖ ਤੌਰ ’ਤੇ ‘ਆਪ’ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ‘ਇਨਸਾਫ਼ ਮਾਰਚ’ ਘੰਟਾ ਘਰ ਤੋਂ ਸ਼ੁਰੂ ਹੋ ਕੇ ਲੁਧਿਆਣਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਬਾਅਦ ਪੰਜਾਬ ਦੇ ਹੋਰ ਹਿੱਸਿਆਂ ਜਿਵੇਂ ਜ਼ੀਰਾ, ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਤੱਕ ਪਹੁੰਚੇਗਾ। ਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਪਵਨ ਦੀਵਾਨ, ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ, ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਜੰਗੀ, ਪ੍ਰਧਾਨ ਬਲਦੇਵ ਸਿੰਘ, ਕੌਂਸਲਰ ਹਰਵਿੰਦਰ ਸਿੰਘ ਕਲੇਰ ਤੇ ਲਖਵੀਰ ਸਿੰਘ ਸੰਧੂ ਆਦਿ ਹਾਜ਼ਰ ਸਨ।

ਸ਼ਹਿਰੀ ਪ੍ਰਧਾਨ ਸੰਜੇ ਤਲਵਾੜ ਦੀ ਗੈਰ ਹਾਜ਼ਰੀ ਤੇ ਬੈਨਰ ’ਚ ਆਸ਼ੂ ਦੀ ਤਸਵੀਰ ਦਾ ਨਾ ਹੋਣਾ ਰਿਹਾ ਚਰਚਾ ਦਾ ਵਿਸ਼ਾ 
ਰਾਜਾ ਵੜਿੰਗ ਦੀ ਅਗਵਾਈ ਹੇਠ ਕੱਢੇ ਜਾਣ ਵਾਲੇ ‘ਇਨਸਾਫ਼ ਮਾਰਚ’ ਨੂੰ ਲੈ ਕੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਰਾਜਾ ਵੜਿੰਗ ਕੋਲੋਂ ਕਾਂਗਰਸ ਵਿਚ ਧੜੇਬੰਦੀ ਨੂੰ ਲੈ ਕੇ ਇਹ ਪੁੱਛਿਆ ਗਿਆ ਕਿ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵਿਚ ਉਹ ਸਾਰੇ ਆਗੂ ਮੌਜੂਦ ਨਹੀਂ ਸਨ, ਜੋ ਅੱਜ ਤੁਹਾਡੇ ਨਾਲ ਬੈਠੇ ਹਨ ਤਾਂ ਉਨ੍ਹਾਂ ਸਪਸ਼ਟ ਜਵਾਬ ਦੇਣ ਦੀ ਬਜਾਏ ਇਹ ਕਹਿ ਕੇ ਟਾਲਾ ਵੱਟ ਗਏ ਕਿ ਅੱਜ ਦੀ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਵੀ ਮੌਜੂਦ ਨਹੀਂ, ਇਸ ਨੂੰ ਧੜੇਬੰਦੀ ਨਾਲ ਨਾ ਜੋੜਿਆ ਜਾਵੇ, ਜਦ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਆਪ ਦੇ ਮਗਰ ਲੱਗੇ ਬੈਨਰ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਤਸਵੀਰ ਵੀ ਨਹੀਂ ਹੈ ਤਾਂ ਵੀ ਕੋਈ ਸਪਸ਼ਟ ਜਵਾਬ ਦੇਣ ਦੀ ਬਜਾਏ ਇਹ ਕਹਿ ਕੇ ਸਾਰ ਦਿੱਤਾ ਕਿ ਕਈ ਥਾਂ ਮੇਰੀ ਤਸਵੀਰ ਵੀ ਨਹੀਂ ਹੁੰਦੀ ਜ਼ਰੂਰੀ ਨਹੀਂ ਕਿ ਹਰ ਥਾਂ ਹਰ ਕਿਸੇ ਦੀ ਤਸਵੀਰ ਹੋਵੇ।

ਪਿਛਲੀ ਖ਼ਬਰ ਪੀ.ਸੀ.ਐਸ.ਭਰਤੀ ਰੱਦ ਕਰਕੇ ਨਵੇਂ ਸਿਰੇ ਤੋਂ ਚੋਣ ਕਰਵਾਈ ਜਾਵੇ- ਮਜੀਠੀਆ ਅਗਲੀ ਖ਼ਬਰ ਡੀ.ਜੀ.ਪੀ ਤੇ ਮੁੱਖ ਸਕੱਤਰ ਸਰਕਾਰ ਦੇ ਸਿਆਸੀ ਏਜੰਡੇ ਤਹਿਤ ਪਾਰਟੀ ਵਰਕਰਾਂ ਵਾਂਗ ਕਰ ਰਹੇ ਹਨ ਕੰਮ -ਪਰਗਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।