21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਥੇਦਾਰ ਵਲੋਂ ਰਾਜ ਕੁੰਦਰਾ ਨੂੰ ਕਿਸੇ ਫ਼ਿਲਮ ਸੰਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ-ਸਕੱਤਰੇਤ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇਕ ਸਮਾਗਮ ਦੌਰਾਨ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸੰਬੰਧ ਵਿਚ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਲੋਂ ਸਪੱਸ਼ਟ ਕੀਤਾ ਗਿਆ ਹੈ ਜਥੇਦਾਰ ਵਲੋਂ ਉਨ੍ਹਾਂ ਨੂੰ ਫ਼ਿਲਮ ਸੰਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਵਲੋਂ ਬਣਾਈ ਜਾ ਰਹੀ ਫ਼ਿਲਮ ਸੰਬੰਧੀ ਵਿਚਾਰ ਰੱਖੇ ਸਨ।

ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇਕ ਸਮਾਗਮ ਦੌਰਾਨ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸੰਬੰਧ ਵਿਚ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਲੋਂ ਸਪੱਸ਼ਟ ਕੀਤਾ ਗਿਆ ਹੈ ਜਥੇਦਾਰ ਵਲੋਂ ਉਨ੍ਹਾਂ ਨੂੰ ਫ਼ਿਲਮ ਸੰਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਵਲੋਂ ਬਣਾਈ ਜਾ ਰਹੀ ਫ਼ਿਲਮ ਸੰਬੰਧੀ ਵਿਚਾਰ ਰੱਖੇ ਸਨ। ਉਨ੍ਹਾਂ ਕਿਹਾ ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਿਲਮਾਂ ਸੰਬੰਧੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੀ ਕਾਪੀ ਦਿੱਤੀ ਗਈ ਸੀ, ਜਿਸ ਵਿਚ ਸਪੱਸ਼ਟ ਦਰਜ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ, ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ, ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਲਵਾ ਦੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਸਿਆਸੀ ਪਾਰਟੀਆਂ ਦੀ ਪਰਖਣਗੀਆਂ ਤਾਕਤ ਅਗਲੀ ਖ਼ਬਰ ਯੋਗੀ ਆਦਿੱਤਿਆਨਾਥ ਦੀ ਮਾਂ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।