20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗਰੀਸ ’ਚ ਜਲੰਧਰ ਜ਼ਿਲ੍ਹੇ ਦੇ 2 ਸਕੇ ਭਰਾਵਾਂ ਦਾ ਕਤਲ ਪਰਿਵਾਰ ਨੇ ਕਰਜ਼ਾ ਚੁੱਕ ਕੇ ਰੋਜ਼ੀ-ਰੋਟੀ ਕਮਾਉਣ ਲਈ ਭੇਜਿਆ ਸੀ ਵਿਦੇਸ਼

ਸ਼ਾਹਕੋਟ, 20 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਤਲਵੰਡੀ ਸੰਘੇੜਾ ਦੇ 2 ਨੌਜਵਾਨਾਂ ਦਾ ਗਰੀਸ ’ਚ ਇਕ ਵਿਅਕਤੀ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਸੰਬੰਧੀ ਬੂਟਾ ਸਿੰਘ ਵਾਸੀ ਪਿੰਡ ਤਲਵੰਡੀ ਸੰਘੇੜਾ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਬੇਟੇ, ਜਿੰਨ੍ਹਾਂ ’ਚ ਵੱਡਾ ਬੇਟਾ ਸੁਪਿੰਦਰ ਸਿੰਘ (29), ਵਿਚਕਾਰਲਾ ਬੇਟਾ ਦਲਜੀਤ ਸਿੰਘ (26) ਤੇ ਸਭ ਤੋਂ ਛੋਟਾ ਬੇਟਾ ਗੁਰਵਿੰਦਰ ਸਿੰਘ (23) ਦੇ ਸਨ।

ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ 21-11-2026
ਸ਼ਾਹਕੋਟ, 20 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਤਲਵੰਡੀ ਸੰਘੇੜਾ ਦੇ 2 ਨੌਜਵਾਨਾਂ ਦਾ ਗਰੀਸ ’ਚ ਇਕ ਵਿਅਕਤੀ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਸੰਬੰਧੀ ਬੂਟਾ ਸਿੰਘ ਵਾਸੀ ਪਿੰਡ ਤਲਵੰਡੀ ਸੰਘੇੜਾ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਬੇਟੇ, ਜਿੰਨ੍ਹਾਂ ’ਚ ਵੱਡਾ ਬੇਟਾ ਸੁਪਿੰਦਰ ਸਿੰਘ (29), ਵਿਚਕਾਰਲਾ ਬੇਟਾ ਦਲਜੀਤ ਸਿੰਘ (26) ਤੇ ਸਭ ਤੋਂ ਛੋਟਾ ਬੇਟਾ ਗੁਰਵਿੰਦਰ ਸਿੰਘ (23) ਦੇ ਸਨ। ਘਰ ਦੀ ਗ਼ਰੀਬੀ ਕਾਰਨ ਉਨ੍ਹਾਂ ਦੇ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ਵਾਸੀ ਗੁਮਟਾਲੀ (ਜਲੰਧਰ) ਨੇ ਬੱਚਿਆਂ ਨੂੰ ਗਰੀਸ ਭੇਜਣ ਲਈ ਕਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਅੱਠ ਮਹੀਨੇ ਪਹਿਲਾਂ ਆਪਣੇ ਵਿਚਕਾਰਲੇ ਬੇਟੇ ਦਲਜੀਤ ਸਿੰਘ ਨੂੰ ਵਰਕ ਪਰਮਿਟ ’ਤੇ ਲਿਵਾਨਾਤੇਸ (ਗਰੀਸ) ਵਿਖੇ ਸੰਦੀਪ ਸਿੰਘ ਕੋਲ ਭੇਜ ਦਿੱਤਾ, ਜੋ ਦੂਰ ਦੀ ਰਿਸ਼ਤੇਦਾਰੀ ਵਿੱਚ ਬੱਚਿਆਂ ਦਾ ਮਾਮਾ ਲੱਗਦਾ ਸੀ। ਉਨ੍ਹਾਂ ਦੱਸਿਆ ਕਿ ਗਰੀਸ ਪਹੁੰਚਣ ਤੋਂ ਬਾਅਦ ਦਲਜੀਤ ਸਿੰਘ ਇਕ ਫਾਰਮ ਹਾਊਸ ਵਿਚ ਕੰਮ ਕਰਨ ਲੱਗ ਪਿਆ। ਕਰੀਬ 3 ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਵਿੰਦਰ ਸਿੰਘ ਨੂੰ ਵੀ ਦਲਜੀਤ ਦੇ ਕਹਿਣ ’ਤੇ ਗਰੀਸ ਭੇਜ ਦਿੱਤਾ। ਇਸ ਤੋਂ ਬਾਅਦ ਦੋਵੇਂ ਭਰਾ ਗਰੀਸ ਵਿਖੇ ਪਿੱਗ ਫਾਰਮ ਵਿੱਚ ਇਕੱਠੇ ਕੰਮ ਕਰਨ ਲੱਗ ਪਏ। ਉਨ੍ਹਾਂ ਦੱਸਿਆ ਕਿ ਬੀਤੀ 3 ਨਵੰਬਰ ਨੂੰ ਉਨ੍ਹਾਂ ਦੇ ਦੋਵੇਂ ਲੜਕਿਆਂ ’ਤੇ ਸੰਦੀਪ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਸੰਦੀਪ ਸਿੰਘ ਵਲੋਂ ਘਟਨਾ ਸਮੇਂ ਦੀ ਇਕ ਵੀਡੀਓ ਵੀ ਬਣਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਸੰਦੀਪ ਸਿੰਘ ਨੂੰ ਗਰੀਸ ਪੁਲਿਸ ਵਲੋਂ ਭਾਵੇਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਦੂਜੇ ਪਾਸੇ ਮ੍ਰਿਤਕ ਨੌਜਵਾਨਾਂ ਦਲਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਦੀਆਂ ਲਾਸ਼ਾਂ 21 ਨਵੰਬਰ ਨੂੰ ਤੜਕਸਾਰ ਜਹਾਜ਼ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੀਆਂ। ਪਰਿਵਾਰਕ ਮੈਂਬਰਾਂ ਅਨੁਸਾਰ ਦੋਵਾਂ ਭਰਾਵਾਂ ਦਾ ਅੰਤਿਮ ਸੰਸਕਾਰ 21 ਨਵੰਬਰ ਨੂੰ ਕੀਤਾ ਜਾਵੇਗਾ।
ਪਿਛਲੀ ਖ਼ਬਰ ਵਿਦੇਸ਼ੀ ਧਰਤੀ ’ਤੇ ਪੰਜਾਬੀ ਦਾ ਕਤਲ ਅਗਲੀ ਖ਼ਬਰ ਪੰਥ ਦੇ ਰਾਖੇ ਹੋਣ ਦਾ ਦਾਅਵਾ ਕਰ ਕੇ ਬੇਅਦਬੀ ਦੀਆਂ ਘਟਨਾਵਾਂ ਦੇ ਇਤਿਹਾਸ ਨੂੰ ਮਿਟਾ ਨਹੀਂ ਸਕਦੇ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।