ਪੰਜਾਬ ਦੇ ਸਿਆਸੀ ਹਾਲਾਤ ਨੇ ਮੁੜ ਚੋਣ ਮੈਦਾਨ ਵੱਲ ਮੋੜਿਆ ਸੁਨੀਲ ਜਾਖੜ ਦਾ ਰੁਖ਼ ਚੁਣਾਵੀ ਸਿਆਸਤ ਤੋਂ ਦੂਰੀ ਬਣਾਉਣ ਦਾ ਐਲਾਨ ਕਰਨ ਵਾਲੇ ਜਾਖੜ ਨੇ ਮੁੜ ਚੋਣ ਲੜਨ ਦੀ ਇੱਛਾ ਪ੍ਰਗਟਾਈ ਸੰਦੀਪ ਕੁਮਾਰ ਮਾਹਨਾ
ਚੰਡੀਗੜ੍ਹ, 21 ਨਵੰਬਰ -ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਧ ਰਹੀਆਂ ਸਰਗਰਮੀਆਂ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਤਾਜ਼ਾ ਬਿਆਨਾਂ ਨੇ ਉਨ੍ਹਾਂ ਦੀ ਸਿਆਸੀ ਭੂਮਿਕਾ ਨੂੰ ਮੁੜ ਚਰਚਾ ਵਿਚ ਲਿਆ ਦਿੱਤਾ ਹੈ। ਇਕ ਸਮਾਂ ਚੁਣਾਵੀ ਸਿਆਸਤ ਤੋਂ ਦੂਰੀ ਬਣਾਉਣ ਦਾ ਐਲਾਨ ਕਰ ਚੁੱਕੇ ਜਾਖੜ ਹੁਣ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮੁੜ ਚੋਣ ਮੈਦਾਨ ਵਿਚ ਉੱਤਰਨ ਦੀ ਇੱਛਾ ਜ਼ਾਹਿਰ ਕਰ ਰਹੇ ਹਨ।
ਅਜੀਤ ਡੈਸਕ
22-11-2026