ਸਿੰਧ ’ਚ ਨਾਬਾਲਗ ਹਿੰਦੂ ਲੜਕੀ ਅਗਵਾ ਕਰਵਾਇਆ ਜ਼ਬਰਦਸਤੀ ਧਰਮ ਪਰਿਵਰਤਨ
ਅੰਮ੍ਰਿਤਸਰ, 22 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧ ਸੂਬੇ ਅਧੀਨ ਪੈਂਦੇ ਜ਼ਿਲ੍ਹਾ ਟੰਡੋ ਅੱਲ੍ਹਾਯਾਰ ਦੇ ਇਲਾਕੇ ਨਸਰਪੁਰ ਤੋਂ ਇਕ ਨਾਬਾਲਗ ਹਿੰਦੂ ਲੜਕੀ ਆਸ਼ਾ ਕੁਮਾਰੀ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਉਸਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਵਿਆਹ ਕਰ ਦਿੱਤਾ ਗਿਆ ਹੈ ।
ਅਜੀਤ ਡੈਸਕ
23-11-2026