ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਮੈਂਬਰਸ਼ਿਪ ਲਈ ਜਾਰੀ ਕੀਤਾ ਐਪ ਤੇ ਹੈਲਪਲਾਈਨ ਨੰਬਰ
ਚੰਡੀਗੜ੍ਹ, 24 ਨਵੰਬਰ (ਪ੍ਰੋ: ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਹਾਸਲ ਕਰਨ ਦੇ ਮਾਮਲੇ ਵਿਚ ਆ ਰਹੀਆਂ ਰੁਕਾਵਟਾਂ ਖ਼ਿਲਾਫ਼ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਾਰਟੀ ਇਸ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਵੇਗੀ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿਚ ਆ ਰਹੇ ਅੜਿੱਕਿਆਂ ਨੂੰ ਦੂਰ ਕਰਨ ਲਈ ਚੋਣ ਕਮਿਸ਼ਨ ਕੋਲੋਂ ਵੀ ਜਵਾਬ ਮੰਗੇਗੀ।
ਅਜੀਤ ਡੈਸਕ
25-11-2026