25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋਡ਼ ਪੰਜਾਬ ਨੂੰ ਮੁਡ਼ ਲੀਹਾਂ ’ਤੇ ਲਿਆਏਗਾ-ਬੀਬੀ ਜਗੀਰ ਕੌਰ

ਬੇਗੋਵਾਲ (ਕਪੂਰਥਲਾ), 24 ਨਵੰਬਰ (ਸੁਖਜਿੰਦਰ ਸਿੰਘ)-ਅਕਾਲੀ ਭਾਜਪਾ ਗੱਠਜੋਡ਼ ਹੀ ਪੰਜਾਬ ਨੂੰ ਮੁਡ਼ ਵਿਕਾਸ ਦੀਆਂ ਲੀਹਾਂ ਵੱਲ ਲੈ ਕੇ ਜਾਵੇਗਾ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਗੋਵਾਲ ਵਿਖੇ ਅਕਾਲੀ ਭਾਜਪਾ ਗੱਠਜੋਡ਼ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ। ਉਨ੍ਹਾਂ ਨਾਲ ਯੁਵਰਾਜ ਭੁਪਿੰਦਰ ਸਿੰਘ ਵੀ ਦਿਖਾਈ ਦੇ ਰਹੇ। ਤਸਵੀਰ : ਸੁਖਜਿੰਦਰ ਸਿੰਘ 25-11-2026
ਬੇਗੋਵਾਲ (ਕਪੂਰਥਲਾ), 24 ਨਵੰਬਰ (ਸੁਖਜਿੰਦਰ ਸਿੰਘ)-ਅਕਾਲੀ ਭਾਜਪਾ ਗੱਠਜੋਡ਼ ਹੀ ਪੰਜਾਬ ਨੂੰ ਮੁਡ਼ ਵਿਕਾਸ ਦੀਆਂ ਲੀਹਾਂ ਵੱਲ ਲੈ ਕੇ ਜਾਵੇਗਾ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਗੋਵਾਲ ਵਿਖੇ ਅਕਾਲੀ ਭਾਜਪਾ ਗੱਠਜੋਡ਼ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋਡ਼ ਹੋਣ ਨਾਲ ਇਕ ਮਜ਼ਬੂਤ ਸਰਕਾਰ ਬਣੇਗੀ, ਕਿਉਂਕਿ ਭਾਜਪਾ ਸੈਂਟਰ ਦੇ ਵਿਚ ਬੈਠੀ ਹੋਈ ਹੈ ਜਿਸ ਨੇ ਪਹਿਲਾਂ ਹੀ ਤਹੱਈਆ ਕੀਤਾ ਹੋਇਆ ਹੈ ਕਿ ਪੰਜਾਬ ਵਿਚੋਂ 2029 ਵਿਚੋਂ ਨਸ਼ਾ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋਡ਼ ਹੋਣ ਨਾਲ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁਡ਼ ਖੁੱਲਣ ਦੀ ਆਸ ਹੋਈ ਹੈ, ਕਿਉਂਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਇਹ ਲਾਂਘਾ ਬੰਦ ਕੀਤਾ ਗਿਆ ਸੀ, ਪਰ ਜਲਦ ਹੀ ਸੁਰੱਖਿਆ ਦੀ ਸਮੀਖਿਆ ਕਰਨ ਉਪਰੰਤ ਇਸ ਨੂੰ ਮੁਡ਼ ਖੋਲ੍ਹਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨੀ ਮਸਲੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਆਸ ਪੰਜਾਬ ਦੇ ਲੋਕਾਂ ਨੂੰ ਬੱਝੀ ਹੈ।
ਪਿਛਲੀ ਖ਼ਬਰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ’ਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅੱਜ ਮਹੱਲਾ ਕੱਢਣਗੀਆਂ ਅਗਲੀ ਖ਼ਬਰ ਯੂ.ਪੀ. ਚੋਣਾਂ ਲਈ ‘ਸਪਾ’ ਵਲੋਂ 5 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।