ਅਕਾਲੀ-ਭਾਜਪਾ ਗੱਠਜੋੜ ਨੇ ਸੂਬੇ ’ਚ ਸੱਤਾ ਤਬਦੀਲੀ ਦਾ ਰਾਹ ਕੀਤਾ ਪੱਧਰਾ-ਚੰਦੂਮਾਜਰਾ
ਕਿਹਾ, ‘ਆਪ’ ਸਰਕਾਰ ਤੋਂ ਲੋਕਾਂ ਦਾ ਉੱਠਿਆ ਭਰੋਸਾ
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਹਾਲ ਹੀ ’ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ (ਬ) ’ਚ ਘਰ ਵਾਪਸੀ ਕਰਨ ਵਾਲੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਚੋਣ ਗਠਜੋੜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਵਲੋਂ ਪੰਜਾਬ ਦੇ ਹਿੱਤ ’ਚ ਲਿਆ ਗਿਆ ਇਤਿਹਾਸਿਕ ਫ਼ੈਸਲਾ ਹੈ ਤੇ ਇਸ ਨੂੰ ਰਾਜ ਦੇ ਲੋਕਾਂ ਵਲੋਂ ਵੀ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ‘ਅਜੀਤ’ ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਸਿਆਸਤ ਲਈ ਇਕ ਅਹਿਮ ਘਟਨਾਕ੍ਰਮ ਹੈ ਤੇ ਇਸ ਨੇ ਸੂਬੇ ’ਚ ਸੱਤਾ ਤਬਦੀਲੀ ਦਾ ਰਾਹ ਪੱਧਰਾ ਕਰ ਦਿੱਤਾ ਹੈ।
‘
‘ਅਜੀਤ’ ਭਵਨ ਵਿਖੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ। ਅਜੀਤ ਤਸਵੀਰ
26-11-2026
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਹਾਲ ਹੀ ’ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ (ਬ) ’ਚ ਘਰ ਵਾਪਸੀ ਕਰਨ ਵਾਲੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਚੋਣ ਗਠਜੋੜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਵਲੋਂ ਪੰਜਾਬ ਦੇ ਹਿੱਤ ’ਚ ਲਿਆ ਗਿਆ ਇਤਿਹਾਸਿਕ ਫ਼ੈਸਲਾ ਹੈ ਤੇ ਇਸ ਨੂੰ ਰਾਜ ਦੇ ਲੋਕਾਂ ਵਲੋਂ ਵੀ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ‘ਅਜੀਤ’ ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਸਿਆਸਤ ਲਈ ਇਕ ਅਹਿਮ ਘਟਨਾਕ੍ਰਮ ਹੈ ਤੇ ਇਸ ਨੇ ਸੂਬੇ ’ਚ ਸੱਤਾ ਤਬਦੀਲੀ ਦਾ ਰਾਹ ਪੱਧਰਾ ਕਰ ਦਿੱਤਾ ਹੈ। ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਚਾਹੁੰਦੇ ਹਨ। ਅਜਿਹੇ ਹਾਲਾਤ ’ਚ ਅਕਾਲੀ-ਭਾਜਪਾ ਗਠਜੋੜ ਲੋਕਾਂ ਨੂੰ ਇਕ ਨਵਾਂ ਸਿਆਸੀ ਬਦਲ ਦੇਣ ਦੇ ਸਮਰੱਥ ਹੋ ਸਕਦਾ ਹੈ । ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਆਪਣਾ ਸਿਆਸੀ ਆਧਾਰ ਅਤੇ ਜਥੇਬੰਦਕ ਢਾਂਚਾ ਹੈ ਤੇ ਜੇਕਰ ਦੋਵੇਂ ਪਾਰਟੀਆਂ ਆਪਸੀ ਤਾਲਮੇਲ ਅਤੇ ਸਾਂਝੀ ਰਣਨੀਤੀ ਨਾਲ ਚੋਣ ਮੈਦਾਨ ਵਿਚ ਉਤਰਦੀਆਂ ਹਨ ਤਾਂ ਇਹ ਗੱਠਜੋੜ ਸੂਬੇ ਵਿਚ ਮਜ਼ਬੂਤ ਸਿਆਸੀ ਧਿਰ ਵਜੋਂ ਉੱਭਰ ਸਕਦਾ ਹੈ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਤੋੜ ਵਿਛੋੜੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਆਪਣੇ ਮਕਸਦ ਤੋਂ ਭਟਕ ਗਈ ਸੀ ਤੇ ਲੋਕ ਮੁੱਦਿਆਂ ਦੀ ਰਾਜਨੀਤੀ ਤੋਂ ਪਿੱਛੇ ਹਟ ਰਹੀ ਸੀ ਤੇ ਅਜਿਹੇ ’ਚ ਉਨ੍ਹਾਂ ਦਾ ਚੁੱਪ ਰਹਿਣਾ ਬਹੁਤ ਹੀ ਮੁਸ਼ਕਿਲ ਸੀ। ਚੰਦੂਮਾਜਰਾ ਨੇ ਕਿਹਾ ਕਿ ਉਹ ਸੰਘਰਸ਼ ਵਿਚੋਂ ਨਿਕਲੇ ਹੋਏ ਆਗੂ ਹਨ ਤੇ ਉਨ੍ਹਾਂ ਨੇ ਜੇਲ੍ਹਾਂ ਕੱਟੀਆਂ ਹਨ ਤੇ ਉਹ ਲੋਕ ਮੁੱਦਿਆਂ ’ਤੇ ਚੁੱਪ ਨਹੀਂ ਬੈਠ ਸਕਦੇ ਸਨ ਤੇ ਅਜਿਹੇ ’ਚ ਉਨ੍ਹਾਂ ਨੇ ਘਰ ਵਾਪਸੀ ਦਾ ਰਾਹ ਚੁਣਿਆ, ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਬ) ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਤੇ ਹੱਕਾਂ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਪਾਰਟੀ ਦੀ ਕਮਾਨ ਸੌਂਪਣਾ ਵੀ ਇਕ ਗਲਤ ਫੈਸਲਾ ਸੀ। ਇਸ ਮੌਕੇ ਮੌਜੂਦਾ ਸਰਕਾਰ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ । ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਵੀ ਲੋਕ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਨਸ਼ਿਆਂ ਦਾ ਕਾਰੋਬਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਗੈਂਗਸਟਰਵਾਦ ਵਧ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਰਾਜ ਦੇ ਲੋਕਾਂ ਨੂੰ ਆਪਣੇ ਵਿਵੇਕ ਨਾਲ ਵੋਟ ਪਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਆਪਣੇ ਤੇ ਬਿਗਾਨਿਆਂ ’ਚ ਫਰਕ ਕਰਨਾ ਪਵੇਗਾ ਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਖੜ੍ਹਨਾ ਚਾਹੀਦਾ ਹੈ।