ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਤੇ ਪੁਲਿਸ ਵਿਚਾਲੇ ਝੜਪਾਂ
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ ਵਲੋਂ ਅੱਜ ਆਪਣੀਆਂ ਨੌਕਰੀਆਂ ਨੂੰ ਪੱਕੀਆਂ ਕਰਨ ਦੇ ਨਾਲ-ਨਾਲ ਹੋਰਨਾਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਦੇ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ ਜਿਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਲੱਥੀਆਂ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।
ਅਜੀਤ ਡੈਸਕ
26-11-2026