02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿਹਤ ਬੀਮਾ ਯੋਜਨਾ ਦੇਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ- ਕੁਲਵੰਤ ਪੱਤੋ, ਬੱਬੂ ਮਾਛੀਕੇ <br/>

ਸੰਮਤੀ ਮੈਂਬਰ ਡਾ. ਕੁਲਵੰਤ ਸਿੰਘ ਪੱਤੋ ਤੇ ਜਗਦੇਵ ਸਿੰਘ ਬੱਬੂ ਮਾਛੀਕੇ | <br/> 25-01-2026
ਨਿਹਾਲ ਸਿੰਘ ਵਾਲਾ, 24 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਅੱਜ ਤੋਂ ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਦਿੱਤੀ ਗਈ, ਜਿਸ ਦੇ ਕਾਰਡ ਬਣਨ ਲਈ ਪੰਜਾਬ ਭਰ 'ਚ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਯੋਜਨਾ ਲਾਗੂ ਕਰ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਿਅਕਤੀ ਲਈ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਕੇ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਦਾ ਉਪਰਾਲਾ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਸੰਮਤੀ ਮੈਂਬਰ ਡਾ. ਕੁਲਵੰਤ ਸਿੰਘ ਗਰੇਵਾਲ ਪੱਤੋ ਅਤੇ ਅਤੇ ਡਾ. ਜਗਦੇਵ ਸਿੰਘ ਬੱਬੂ ਮਾਛੀਕੇ ਸੋਸ਼ਲ ਮੀਡੀਆ ਹਲਕਾ ਇੰਚਾਰਜ ਨੇ ਕਿਹਾ ਇਹ ਸਿਹਤ ਬੀਮਾ ਯੋਜਨਾ ਲਾਗੂ ਹੋਣ ਨਾਲ ਕੋਈ ਵੀ ਪੀੜਤ ਰੋਗੀ ਇਲਾਜ ਵਲੋਂ ਨਹੀਂ ਰਹੇਗਾ ਅਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਬਹੁਤ ਸਾਰੇ ਨਿੱਜੀ ਹਸਪਤਾਲਾਂ 'ਚ ਵੀ ਇਸ ਸਿਹਤ ਸਹੂਲਤ ਬੀਮਾ ਕਾਰਡ ਨਾਲ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ 'ਚ ਹੋ ਸਕੇਗਾ | ਉਨ੍ਹਾਂ ਦੱਸਿਆ ਕਿ ਇਸ ਕਾਰਡ ਦੀ ਰਜਿਸਟ੍ਰੇਸ਼ਨ ਲਈ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਯੂਥ ਕਲੱਬਾਂ ਅਤੇ ਆਮ ਆਦਮੀ ਪਾਰਟੀ ਦੀਆਂ ਟੀਮਾਂ ਆਪ ਘਰ-ਘਰ ਜਾ ਕੇ ਖ਼ੁਦ ਕਰਵਾਏਗੀ |

ਪਿਛਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਬਸੰਤ ਦੇ ਸਵਾਗਤ 'ਤੇ ਸਮਾਗਮ <br/> ਅਗਲੀ ਖ਼ਬਰ 10 ਲੱਖ ਰੁਪਏ ਦੀ ਬੀਮਾ ਯੋਜਨਾ ਇਤਿਹਾਸਕ ਕਦਮ-ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।