03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਧੂੜਕੋਟ ਕਲਾਂ 'ਚ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਮਨਾਇਆ <br/>

ਸੈਕਰਡ ਹਾਰਟ ਸਕੂਲ ਧੂੜਕੋਟ ਕਲਾਂ ਵਿਖੇ ਮਨਾਏ ਬਸੰਤ ਪੰਚਮੀ ਦੇ ਤਿਉਹਾਰ ਦੀ ਝਲਕ | ਅਜੀਤ ਤਸਵੀਰ <br/> 25-01-2026
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਬਸੰਤ ਪੰਚਮੀ ਤੇ ਗਣਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬਸੰਤ ਪੰਚਮੀ ਅਤੇ ਗਣਤੰਤਰਤਾ ਦਿਵਸ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਤਰ੍ਹਾਂ ਦੇ ਗੀਤ, ਕਵਿਤਾਵਾਂ, ਭਾਸ਼ਣ ਤੇ ਡਾਂਸ ਨੇ ਸਭ ਦਾ ਮਨ ਮੋਹ ਲਿਆ | ਇਸ ਸਮੇਂ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਬੱਚਿਆਂ ਦੀ ਖ਼ੁਸ਼ੀ ਵਿਚ ਸ਼ਾਮਿਲ ਹੋ ਕੇ ਇਸ ਦਿਨ ਨੂੰ ਹੋਰ ਵੀ ਸੋਹਣਾ ਬਣਾ ਦਿੱਤਾ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਸ਼ਬਦ ਨਾਲ ਕੀਤੀ ਗਈ | ਇਸ ਦੇ ਬਾਅਦ 26 ਜਨਵਰੀ ਨੂੰ ਮੁੱਖ ਰੱਖਦਿਆਂ ਮਨਪ੍ਰੀਤ ਕੌਰ ਵਲੋਂ ਬੱਚਿਆਂ ਨਾਲ ਗਣਤੰਤਰ ਦਿਵਸ ਦਾ ਇਤਿਹਾਸ ਸਾਂਝਾ ਕੀਤਾ | ਇਸ ਦਿਨ ਬੱਚਿਆਂ ਵਿਚ ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਮੈਡਮ ਮਨੀਸ਼ਾ ਗੋਇਲ ਨੇ ਬੱਚਿਆਂ ਨੂੰ ਚਾਈਨਾ ਡੋਰ ਦੇ ਨੁਕਸਾਨ ਦੱਸੇ |

ਪਿਛਲੀ ਖ਼ਬਰ ਗਲੋਬਲ ਫਲਾਇਰਜ਼ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜ਼ਾ <br/> ਅਗਲੀ ਖ਼ਬਰ ਕਿੰਗਜ਼ਵੇਅ ਸਕੂਲ 'ਚ ਦਾਖਲੇ ਨੂੰ ਲੈ ਕੇ ਵਿਦਿਆਰਥੀਆਂ 'ਚ ਉਤਸ਼ਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।