03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜੀ. ਐਨ. ਕਾਨਵੈਂਟ ਸਕੂਲ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>

ਜੀ. ਐਨ. ਕਾਨਵੈਂਟ ਸਕੂਲ ਦੇ ਬੱਚੇ ਬਸੰਤ ਪੰਚਮੀ ਮਨਾਉਣ ਸਮੇਂ | ਤਸਵੀਰ : ਨਵਦੀਪ ਸਿੰਘ <br/> 25-01-2026
ਨੱਥੂਵਾਲਾ ਗਰਬੀ, 24 ਜਨਵਰੀ (ਨਵਦੀਪ ਸਿੰਘ)-ਜੀ. ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਇਸ ਤਿਉਹਾਰ ਨਾਲ ਸੰਬੰਧਿਤ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਤੇ ਸਕੂਲ ਵਿਖੇ ਪਤੰਗਬਾਜ਼ੀ ਵੀ ਕੀਤੀ | ਸਕੂਲ ਦੇ ਸਮੂਹ ਵਿਦਿਆਰਥੀਆ ਨੇ ਪੀਲੇ ਰੰਗ ਦੇ ਕੱਪੜੇ ਪਾ ਕੇ ਇਸ ਤਿਉਹਾਰ ਦੀ ਮਹੱਤਤਾ ਨੂੰ ਦਰਸਾਇਆ | ਇਸ ਮੌਕੇ ਸਰਸਵਤੀ ਮਾਤਾ ਨੂੰ ਖ਼ੁਸ਼ ਕਰਦਿਆਂ ਉਨ੍ਹਾਂ ਨੂੰ ਫ਼ੁੱਲ ਭੇਟ ਕੀਤੇ ਗਏ | ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਉਨ੍ਹਾਂ ਨੂੰ ਬਸੰਤ ਪੰਚਮੀ ਦੇ ਇਤਿਹਾਸ ਅਤੇ ਮਹੱਤਤਾ ਤੋਂ ਜਾਣੂੰ ਕਰਵਾਇਆ ਤੇ ਦੱਸਿਆ ਕਿ ਬਸੰਤ ਪੰਚਮੀ ਦਾ ਤਿਉਹਾਰ ਮਾਘ ਮਹੀਨੇ ਦਾ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ | ਇਸ ਨੂੰ ਰੁੱਤਾਂ ਦੀ ਰਾਣੀ ਵਜੋਂ ਵੀ ਜਾਣਿਆਂ ਜਾਂਦਾ ਹੈ ਤੇ ਇਹ ਮੰਨਿਆਂ ਜਾਂਦਾ ਹੈ ਕਿ ਇਸ ਦਿਨ ਤੋਂ ਬਾਅਦ ਠੰਢ ਦਾ ਜ਼ੋਰ ਘਟਨਾ ਸ਼ੁਰੂ ਹੋ ਜਾਂਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਲਈ ਸ਼ਲਾਘਾ ਕੀਤੀ ਤੇ ਅੱਗੇ ਤੋਂ ਹੋਰ ਵਧੀਆ ਕਰਨ ਅਤੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਲਾਇਨਜ਼ ਕਲੱਬ ਮੋਗਾ ਵਿਸ਼ਾਲ ਨੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ <br/> ਅਗਲੀ ਖ਼ਬਰ ਗਲੋਬਲ ਫਲਾਇਰਜ਼ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।