03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜੀਂਦੜਾ ਸਕੂਲ ਵਿਚ ਮਨਾਇਆ ਗਣਤੰਤਰ ਦਿਵਸ <br/>

ਜੀਂਦੜਾ ਸਕੂਲ ਵਿਖੇ ਗਣਤੰਤਰ ਦਿਵਸ ਦੌਰਾਨ ਪਿ੍ੰਸੀਪਲ ਮਨਦੀਪ ਕੌਰ ਤੇ ਵਿਦਿਆਰਥੀ | ਤਸਵੀਰ: ਅਮੋਲਕ ਸਿੰਘ ਕਲਸੀ <br/> 25-01-2026
ਕਿਸ਼ਨਪੁਰਾ ਕਲਾਂ, 24 ਜਨਵਰੀ (ਅਮੋਲਕ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਦੀ ਸ਼ੁਰੂਆਤ ਛੇਵੀਂ ਕਲਾਸ ਦੇ ਵਿਦਿਆਰਥੀ ਸੁਖਜੋਤ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਸ਼ਬਦ ਗਾਇਣ ਨਾਲ ਕੀਤੀ ਗਈ | ਸਕੂਲ ਦੇ ਅਧਿਆਪਕ ਸੁਖਦੀਪ ਸਿੰਘ ਨੇ ਭਾਸ਼ਣ ਰਾਹੀਂ ਬੱਚਿਆਂ ਨੂੰ ਬੜੇ ਵਿਸਥਾਰ ਨਾਲ ਸਮਝਾਇਆ | ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਡਾਂਸ ਪੇਸ਼ ਕੀਤਾ | ਐਸਲੀਨ ਕੌਰ ਪੰਜਵੀਂ ਕਲਾਸ ਦੀ ਵਿਦਿਆਰਥਣ ਨੇ ਕਵਿਤਾ ਪੇਸ਼ ਕੀਤੀ | ਗਣਤੰਤਰ ਦਿਵਸ ਦੇ ਸਬੰਧ ਵਿਚ ਚਾਰ ਹਾਊਸ ਦੇ ਬੋਰਡ ਸਜਾਏ ਗਏ, ਜਿਸ 'ਚ ਪਹਿਲਾ ਸਥਾਨ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹਾਊਸ ਅਤੇ ਦੂਸਰਾ ਸਥਾਨ ਸਾਹਿਬਜ਼ਾਦਾ ਬਾਬਾ ਬਾਬਾ ਅਜੀਤ ਸਿੰਘ ਹਾਊਸ ਨੇ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮੈਡਮ ਮਨਦੀਪ ਕੌਰ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੇ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਐਸ.ਐਸ. ਵਲੰਟੀਅਰਾਂ ਨੇ ਵੋਟਰ ਦਿਵਸ ਸੰਬੰਧੀ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।